ਮੋਗਾ :- ਸ਼੍ਰੋਮਣੀ ਅਕਾਲੀ ਦਲ ਵੱਲੋਂ 31 ਅਗਸਤ ਨੂੰ ਮੋਗਾ ਵਿੱਚ ਹੋਣ ਵਾਲੀ ਫਤਿਹ ਰੈਲੀ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਫੈਸਲਾ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੀਨੀਅਰ ਆਗੂਆਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਲਿਆ ਗਿਆ।