ਜਾਣਕਾਰੀ ਅਨੁਸਾਰ ਬਾਬਾ ਗੁਰਿੰਦਰ ਸਿੰਘ ਢਿੱਲੋਂ ਇਸ ਤੋਂ ਬਾਅਦ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਘਰ ਵੀ ਜਾਣਗੇ। ਉਪਰੰਤ ਉਹ ਡੇਰਾ ਸਤਿਸੰਗ ਵਿਖੇ ਪਹੁੰਚਣਗੇ, ਜਿੱਥੇ ਸੰਗਤ ਉਨ੍ਹਾਂ ਦੇ ਦਰਸ਼ਨਾਂ ਲਈ ਉਡੀਕ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਰਹੇ ਹਨ। ਉਨ੍ਹਾਂ ਨੇ ਸਾਲ 1990 ਵਿਚ ਆਪਣੇ ਚਾਚਾ ਮਹਾਰਾਜ ਚਰਨ ਸਿੰਘ ਤੋਂ ਬਾਅਦ ਡੇਰਾ ਬਿਆਸ ਦੀ ਜ਼ਿੰਮੇਵਾਰੀ ਸੰਭਾਲੀ ਸੀ। ਸਤੰਬਰ 2024 ਵਿਚ ਉਨ੍ਹਾਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਉੱਤਰਾਧਿਕਾਰੀ ਨਾਮਜ਼ਦ ਕੀਤਾ ਸੀ। ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਮੌਜੂਦਾ ਜਲੰਧਰ ਦੌਰਾ ਕਿਸੇ ਸਿਆਸੀ ਸਰਗਰਮੀ ਨਾਲ ਸਬੰਧਤ ਨਹੀਂ ਹੈ।