ਜਲੰਧਰ :- ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਜਲੰਧਰ ਪਹੁੰਚੇ। ਇੱਥੇ ਉਨ੍ਹਾਂ ਵੱਲੋਂ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਗਿਆ।
ਰਿੱਚੀ ਕੇਪੀ ਦੀ ਅਕਾਲ ਮੌਤ
ਯਾਦ ਰਹੇ ਕਿ ਬੀਤੇ ਦਿਨੀਂ ਜਲੰਧਰ ਦੇ ਮਾਡਲ ਟਾਊਨ ਵਿਚ ਮਹਿੰਦਰ ਸਿੰਘ ਕੇਪੀ ਦੇ ਇਕਲੌਤੇ ਪੁੱਤਰ ਰਿੱਚੀ ਕੇਪੀ ਦੀ ਦਰਦਨਾਕ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ। ਇਸ ਅਚਾਨਕ ਘਟਨਾ ਨਾਲ ਪਰਿਵਾਰ ਹੀ ਨਹੀਂ, ਸਾਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਸੀ।
ਰਾਜਨੀਤਿਕ ਆਗੂਆਂ ਦੀ ਹਾਜ਼ਰੀ
ਰਿੱਚੀ ਕੇਪੀ ਦੀ ਮੌਤ ਦੀ ਖ਼ਬਰ ਮਿਲਦੇ ਹੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਵੀ ਕੇਪੀ ਪਰਿਵਾਰ ਦੇ ਘਰ ਪਹੁੰਚ ਕੇ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।