ਚੰਡੀਗੜ੍ਹ :- ਪਹਾੜੀ ਖੇਤਰਾਂ ਵਿੱਚ ਹੋ ਰਹੀ ਲਗਾਤਾਰ ਭਾਰੀ ਬਾਰਿਸ਼ ਦੇ ਕਾਰਨ ਬਿਆਸ ਦਰਿਆ ਦਾ ਪਾਣੀ 2.35 ਲੱਖ ਕਿਊਸਕ ਤੱਕ ਪਹੁੰਚ ਗਿਆ ਹੈ। ਇਸ ਸਥਿਤੀ ਨੂੰ ਗੰਭੀਰ ਦੇਖਦਿਆਂ ਕਪੂਰਥਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਤੁਰੰਤ ਸੁਰੱਖਿਅਤ ਥਾਵਾਂ ਵੱਲ ਜਾਣ ਲਈ ਅਪੀਲ ਕੀਤੀ ਹੈ।
ਡਿਪਟੀ ਕਮਿਸ਼ਨਰ ਵੱਲੋਂ ਜਾਨਾਂ ਬਚਾਉਣ ਲਈ ਐਲਾਨ
ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਨੀਵਿਆਂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦੀ ਸੁਰੱਖਿਆ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ। ਉਨ੍ਹਾਂ ਦੱਸਿਆ ਕਿ ਆਰਮੀ ਅਤੇ ਐਸਡੀਆਰਐਫ ਦੀਆਂ ਟੀਮਾਂ ਲਗਾਤਾਰ ਪ੍ਰਭਾਵਿਤ ਖੇਤਰਾਂ ਵਿੱਚੋਂ ਲੋਕਾਂ ਨੂੰ ਕੱਢ ਕੇ ਸੁਰੱਖਿਅਤ ਥਾਵਾਂ ਤੇ ਪਹੁੰਚਾ ਰਹੀਆਂ ਹਨ।
ਮੌਸਮ ਵਿਭਾਗ ਵੱਲੋਂ ਰੈਡ ਅਲਰਟ ਜਾਰੀ
ਮੌਸਮ ਵਿਭਾਗ ਨੇ ਕਪੂਰਥਲਾ ਵਿੱਚ ਭਾਰੀ ਬਾਰਿਸ਼ ਦਾ ਰੈਡ ਅਲਰਟ ਜਾਰੀ ਕਰਦਿਆਂ ਲੋਕਾਂ ਨੂੰ ਜਾਗਰੂਕ ਰਹਿਣ ਦੀ ਚੇਤਾਵਨੀ ਦਿੱਤੀ ਹੈ। ਪਿਛਲੇ 24 ਘੰਟਿਆਂ ਤੋਂ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਦਰਿਆ ਦਾ ਪਾਣੀ ਹੋਰ ਵੱਧਣ ਦੀ ਸੰਭਾਵਨਾ ਹੈ।
ਐਮਰਜੈਂਸੀ ਲਈ ਹੈਲਪਲਾਈਨ ਜਾਰੀ
ਜ਼ਿਲ੍ਹਾ ਪ੍ਰਸ਼ਾਸਨ ਨੇ ਸਹਾਇਤਾ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ:
ਕੰਟਰੋਲ ਰੂਮ ਕਪੂਰਥਲਾ: 62800-49331, 01822-231990
ਸੁਲਤਾਨਪੁਰ ਲੋਧੀ ਹੜ੍ਹ ਰੋਕੂ ਕੰਟਰੋਲ ਰੂਮ: 01828-222169 (24 ਘੰਟੇ ਕਾਰਜਸ਼ੀਲ)
ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ
ਲੋਕਾਂ ਨੂੰ ਕਿਹਾ ਗਿਆ ਹੈ ਕਿ ਜੇਕਰ ਸਹਾਇਤਾ ਦੀ ਲੋੜ ਪਵੇ ਤਾਂ ਤੁਰੰਤ ਉਪਰੋਕਤ ਨੰਬਰਾਂ ‘ਤੇ ਸੰਪਰਕ ਕਰਨ। ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ ਕਿ ਸਹਿਯੋਗ ਤੇ ਸਾਵਧਾਨੀ ਨਾਲ ਹੀ ਵੱਡੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ।