ਹੁਸ਼ਿਆਰਪੁਰ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਅੱਜ ਹੁਸ਼ਿਆਰਪੁਰ ਪਹੁੰਚ ਰਹੇ ਹਨ। ਤਿੰਨੇ ਆਗੂ ਸ਼ਹਿਰ ਵਿੱਚ ਹੋਣ ਵਾਲੇ ਵੱਖ-ਵੱਖ ਸਮਾਗਮਾਂ ਵਿੱਚ ਸ਼ਿਰਕਤ ਕਰਨਗੇ।
15 ਬੱਸਾਂ ਨੂੰ ਕੀਤਾ ਜਾਵੇਗਾ ਰਵਾਨਾ
ਰੋਸ਼ਨ ਗਰਾਊਂਡ ਵਿਖੇ ਪੰਜਾਬ ਸਰਕਾਰ ਦੀ ਤੀਰਥ ਯਾਤਰਾ ਯੋਜਨਾ ਤਹਿਤ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ 15 ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਹ ਬੱਸਾਂ ਸ਼੍ਰੀ ਖਾਟੂ ਸ਼ਿਆਮ, ਮਥੁਰਾ-ਵ੍ਰਿੰਦਾਵਨ ਅਤੇ ਹਰਿਦੁਆਰ ਲਈ ਜਾਣਗੀਆਂ।
ਸ਼ਾਮ ਨੂੰ ਧਾਰਮਿਕ ਸਮਾਗਮ ਵਿੱਚ ਹੋਣਗੇ ਸ਼ਾਮਲ
ਇਸ ਤੋਂ ਬਾਅਦ ਸ਼ਾਮ 6:30 ਵਜੇ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਤਹਿਤ ਕਰਵਾਏ ਜਾ ਰਹੇ ਵਿਸ਼ਾਲ ਧਾਰਮਿਕ ਸਮਾਗਮ ਵਿੱਚ ਤਿੰਨੇ ਆਗੂ ਸ਼ਿਰਕਤ ਕਰਨਗੇ। ਸਮਾਗਮ ਦੌਰਾਨ ਧਾਰਮਿਕ ਮਾਹੌਲ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।

