ਅੰਮ੍ਰਿਤਸਰ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੋਲਕਾਂ (ਦਾਨ ਪੇਟੀਆਂ) ਸਬੰਧੀ ਦਿੱਤੇ ਗਏ ਬਿਆਨ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤਾ ਗਿਆ ਹੈ। ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਦੇ ਬਿਆਨ ’ਤੇ ਸਪੱਸ਼ਟੀਕਰਨ ਮੰਗਿਆ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ 15 ਜਨਵਰੀ ਨੂੰ ਨਿੱਜੀ ਤੌਰ ’ਤੇ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਤਲਬੀ ਦਾ ਮਕਸਦ ਗੋਲਕਾਂ ਸਬੰਧੀ ਕੀਤੀ ਗਈ ਟਿੱਪਣੀ ਬਾਰੇ ਉਨ੍ਹਾਂ ਦਾ ਪੱਖ ਅਤੇ ਸਪੱਸ਼ਟੀਕਰਨ ਸੁਣਨਾ ਹੈ।
ਅਕਾਲ ਤਖ਼ਤ ਸਾਹਿਬ ਨੂੰ ਸਿੱਖ ਪੰਥ ਦੀ ਸਰਵੋੱਚ ਧਾਰਮਿਕ ਅਥਾਰਟੀ ਮੰਨਿਆ ਜਾਂਦਾ ਹੈ ਅਤੇ ਧਾਰਮਿਕ ਮਰਿਆਦਾ ਨਾਲ ਜੁੜੇ ਮਾਮਲਿਆਂ ਵਿੱਚ ਇੱਥੋਂ ਜਾਰੀ ਹੁਕਮਾਂ ਨੂੰ ਖਾਸ ਮਹੱਤਤਾ ਦਿੱਤੀ ਜਾਂਦੀ ਹੈ। ਇਸ ਮਾਮਲੇ ’ਚ ਅਗਲਾ ਰੁੱਖ ਮੁੱਖ ਮੰਤਰੀ ਵੱਲੋਂ ਪੇਸ਼ ਕੀਤੇ ਜਾਣ ਵਾਲੇ ਸਪੱਸ਼ਟੀਕਰਨ ਤੋਂ ਬਾਅਦ ਤੈਅ ਹੋਵੇਗਾ।

