ਨਵੀਂ ਦਿੱਲੀ :- ਦਿੱਲੀ ਸਰਕਾਰ ਨੇ ਪੰਜਾਬ ਵਿੱਚ ਬਾੜ ਪੀੜਤਾਂ ਦੀ ਸਹਾਇਤਾ ਲਈ 5 ਕਰੋੜ ਰੁਪਏ ਦੀ ਰਾਹਤ ਫੰਡ ਦੇਣ ਦਾ ਐਲਾਨ ਕੀਤਾ ਹੈ। ਇਸ ਮਾਮਲੇ ‘ਚ ਦਿੱਲੀ ਨੇ ਸਿੱਧਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਗੱਲਬਾਤ ਕੀਤੀ ਅਤੇ ਹਰ ਸੰਭਵ ਮਦਦ ਦਾ ਵਾਅਦਾ ਕੀਤਾ ਹੈ।
ਜ਼ਿਕਰਯੋਗ ਹੈ ਕਿ ਦਿੱਲੀ ਦੀ ਭਾਜਪਾ ਸਰਕਾਰ ਵੀ ਪੰਜਾਬ ਪੀੜਤਾਂ ਲਈ ਵੱਡੇ ਪੱਧਰ ‘ਤੇ ਰਾਹਤ ਸਮੱਗਰੀ ਭੇਜਣ ਦੀ ਤਿਆਰੀ ਕਰ ਰਹੀ ਹੈ। ਇਹ ਸਮੱਗਰੀ ਵੱਖ-ਵੱਖ ਕਿਸ਼ਤਾਂ ਵਿੱਚ ਪੰਜਾਬ ਭੇਜੀ ਜਾਏਗੀ। ਸ਼ਨੀਵਾਰ ਜਾਂ ਐਤਵਾਰ ਤੋਂ ਟਰੱਕਾਂ ਰਾਹੀਂ ਰਾਸ਼ਨ, ਕੱਪੜੇ, ਦਵਾਈਆਂ, ਟੈਂਟ ਅਤੇ ਹੋਰ ਜ਼ਰੂਰੀ ਸਮਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਭੇਜਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਸ਼ੁਰੂਆਤ ਵਿੱਚ 50 ਤੋਂ ਵੱਧ ਟਰੱਕ ਭੇਜੇ ਜਾਣਗੇ ਅਤੇ ਲੋਕਾਂ ਦੀ ਲੋੜ ਦੇ ਮੁਤਾਬਕ ਰਾਹਤ ਸਮੱਗਰੀ ਭੇਜਣ ਦਾ ਕਾਰਜ ਜਾਰੀ ਰਹੇਗਾ। ਇਸ ਕੰਮ ਵਿੱਚ ਦਿੱਲੀ ਸਰਕਾਰ ਵੀ ਪੂਰੀ ਤਰ੍ਹਾਂ ਸਹਿਯੋਗ ਦੇਵੇਗੀ।