ਚੰਡੀਗੜ੍ਹ :- ਪੰਜਾਬ ਤੇ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਬਰਸਾਤ ਕਾਰਨ ਕਈ ਇਲਾਕਿਆਂ ਵਿੱਚ ਹੜ੍ਹ ਆ ਗਏ ਹਨ। ਇਸ ਹਾਲਾਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਖੇਡਾਂ ਨੂੰ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ।’ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦੀ ਸ਼ੁਰੂਆਤ 3 ਸਤੰਬਰ ਤੋਂ ਹੋਣੀ ਸੀ। ਬਲਾਕ ਪੱਧਰ ‘ਤੇ ਮੁਕਾਬਲਿਆਂ ਦੀ ਤਿਆਰੀ ਪੂਰੀ ਸੀ।
ਨਵੀਆਂ ਤਾਰੀਖਾਂ ਦਾ ਐਲਾਨ ਹਾਲਾਤ ਸਧਾਰਨ ਹੋਣ ‘ਤੇ
ਪੰਜਾਬ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਖੇਡਾਂ ਦੀਆਂ ਨਵੀਆਂ ਤਾਰੀਖਾਂ ਦਾ ਐਲਾਨ ਹਾਲਾਤ ਸਧਾਰਨ ਹੋਣ ਉਪਰੰਤ ਹੀ ਕੀਤਾ ਜਾਵੇਗਾ।