ਚੰਡੀਗੜ੍ਹ :- ਪੰਜਾਬ ਵਿੱਚ ਲਗਾਤਾਰ ਹੋ ਰਹੇ ਮੀਂਹ ਅਤੇ ਇਸ ਕਾਰਨ ਪੈਦਾ ਹੋਈ ਹੜ੍ਹ-ਸਥਿਤੀ ਨੇ ਹਜ਼ਾਰਾਂ ਲੋਕਾਂ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕੀਤਾ ਹੈ। ਖੇਤਾਂ ਵਿੱਚ ਖੜ੍ਹੀਆਂ ਫਸਲਾਂ ਤਬਾਹ ਹੋ ਰਹੀਆਂ ਹਨ, ਕਈ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਪਾਣੀ ਘਰਾਂ ਵਿੱਚ ਦਾਖਲ ਹੋ ਚੁੱਕਾ ਹੈ। ਇਸ ਗੰਭੀਰ ਸਥਿਤੀ ਨੂੰ ਕਾਬੂ ਕਰਨ ਅਤੇ ਰਾਹਤ ਕੰਮਾਂ ਨੂੰ ਤੇਜ਼ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹ ਪ੍ਰਬੰਧਨ ਲਈ ਇੱਕ ਖ਼ਾਸ ਕਮੇਟੀ ਬਣਾਈ ਹੈ।