ਜਲੰਧਰ :- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਦੇ ਕੇਵਲ ਇੱਕ ਦਿਨ ਬਾਅਦ, ਜਲੰਧਰ ਸੈਂਟਰਲ ਤੋਂ ‘ਆਪ’ ਵਿਧਾਇਕ ਰਮਨ ਅਰੋੜਾ ਇੱਕ ਹੋਰ ਨਵੇਂ ਕਾਨੂੰਨੀ ਮੁੱਦੇ ‘ਚ ਫਸ ਗਏ ਹਨ। ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਰਾਮਾ ਮੰਡੀ ਥਾਣੇ ਵਿੱਚ ਉਨ੍ਹਾਂ ਖ਼ਿਲਾਫ਼ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਕਾਰਨ ਖੇਤਰ ਦੀ ਰਾਜਨੀਤੀ ‘ਚ ਨਵੀਂ ਚਰਚਾ ਛਿੜ ਗਈ ਹੈ।