ਚੰਡੀਗੜ੍ਹ :- ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੇ ਮਾਮਲੇ ਵਿੱਚ ਸਪੱਸ਼ਟ ਕਰ ਦਿੱਤਾ ਹੈ ਕਿ ਜੇ ਨਿਯਮਾਂ ਦੀ ਉਲੰਘਣਾ ਕੀਤੀ ਗਈ ਤਾਂ ਸਿੱਧੀ ਗ੍ਰਿਫ਼ਤਾਰੀ ਹੋਵੇਗੀ। ਕੋਰਟ ਨੇ ਕਿਹਾ ਕਿ ਜੇ ਕੁਝ ਕਿਸਾਨਾਂ ਨੂੰ ਸਜ਼ਾ ਦੇ ਕੇ ਜੇਲ੍ਹ ਭੇਜਿਆ ਗਿਆ, ਤਾਂ ਇਹ ਮਿਸਾਲ ਬਣੇਗੀ ਅਤੇ ਹੋਰ ਕਿਸਾਨ ਇਸ ਗੰਭੀਰ ਗ਼ਲਤੀ ਤੋਂ ਬਚਣਗੇ।
ਜੇਲ ਭੇਜਣ ਨਾਲ, ਬਣੇਗੀ ਮਿਸਾਲ
ਅਦਾਲਤ ਨੇ ਇਹ ਵੀ ਕਿਹਾ ਕਿ ਜੋ ਕਿਸਾਨ ਵਾਰ-ਵਾਰ ਉਲੰਘਣਾ ਕਰਦੇ ਹਨ, ਉਹਨਾਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਸਖ਼ਤ ਕਾਨੂੰਨੀ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ। ਕੋਰਟ ਦੇ ਅਨੁਸਾਰ, ਇਸ ਤਰ੍ਹਾਂ ਦੀ ਕਾਰਵਾਈ ਨਾਲ ਸਮਾਜ ਵਿੱਚ ਸਪੱਸ਼ਟ ਸੁਨੇਹਾ ਜਾਵੇਗਾ ਕਿ ਪਰਾਲੀ ਸਾੜਨ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।
ਇਹ ਫ਼ੈਸਲਾ ਨਾ ਸਿਰਫ਼ ਪ੍ਰਦੂਸ਼ਣ ਘਟਾਉਣ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਸਗੋਂ ਸਰਕਾਰਾਂ ਨੂੰ ਵੀ ਕਿਸਾਨਾਂ ਲਈ ਵੱਖ-ਵੱਖ ਹੱਲ ਤਲਾਸ਼ਣ ਵੱਲ ਪ੍ਰੇਰਿਤ ਕਰੇਗਾ।