ਚੰਡੀਗੜ੍ਹ :- ਸ਼ਰੋਮਣੀ ਅਕਾਲੀ ਦਲ ਨੂੰ ਅੱਜ ਵੱਡੀ ਕਾਨੂੰਨੀ ਰਾਹਤ ਮਿਲੀ ਜਦੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਾਰਟੀ ਦੀ IT ਵਿਂਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ ਦੀ ਗ੍ਰਿਫ਼ਤਾਰੀ ਨੂੰ ਬੇਬੁਨਿਆਦ ਅਤੇ ਗੈਰਜਾਇਜ਼ ਕਰਾਰ ਦਿੱਤਾ। ਇਹ ਜਾਣਕਾਰੀ ਮਾਮਲੇ ਦੇ ਵਕੀਲ ਅਤੇ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵੱਲੋਂ ਦਿੱਤੀ ਗਈ, ਜੋ ਅਦਾਲਤ ਵਿੱਚ ਗਿੱਲ ਦੀ ਪੱਖਦਾਰੀ ਕਰ ਰਹੇ ਸਨ।
ਅਦਾਲਤ ਨੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਦੁਆਰਾ ਦਾਇਰ ਕੀਤੀ ਅਰਜ਼ੀ ‘ਤੇ ਨੱਚੱਤਰ ਗਿੱਲ ਨੂੰ ਅੰਤਰਿਮ ਜ਼ਮਾਨਤ ਮੰਜ਼ੂਰ ਕਰ ਲਈ।
ਤਰਨ ਤਾਰਨ ਪੁਲਿਸ ਨੇ ਪਿਛਲੇ ਹਫ਼ਤੇ ਕੀਤਾ ਸੀ ਗ੍ਰਿਫ਼ਤਾਰ
ਫੇਲੋਕੇ ਵਾਸੀ ਨੱਚੱਤਰ ਸਿੰਘ ਗਿੱਲ ਨੂੰ ਤਰਨ ਤਾਰਨ ਪੁਲਿਸ ਵੱਲੋਂ ਪਿਛਲੇ ਹਫ਼ਤੇ ਕਾਬੂ ਕੀਤਾ ਗਿਆ ਸੀ। ਉਨ੍ਹਾਂ ‘ਤੇ ਦੋਸ਼ ਲਗਾਇਆ ਗਿਆ ਸੀ ਕਿ ਉਹ ਪੁਲਿਸ ਮੁਲਾਜ਼ਮਾਂ ਨੂੰ ਸਰਕਾਰੀ ਡਿਊਟੀ ਕਰਨ ਤੋਂ ਰੋਕ ਰਹੇ ਸਨ। ਗ੍ਰਿਫ਼ਤਾਰੀ ਤੋਂ ਬਾਅਦ ਪਾਰਟੀ ਵਲੋਂ ਤਿੱਖੀ ਪ੍ਰਤੀਕ੍ਰਿਆ ਆਈ ਸੀ ਅਤੇ ਅਕਾਲੀ ਲੀਡਰਸ਼ਿਪ ਨੇ ਇਸ ਕਦਮ ਨੂੰ ਸਿਆਸੀ ਰੰਗ ਵਾਲੀ ਕਾਰਵਾਈ ਕਰਾਰ ਦਿੱਤਾ ਸੀ।

