ਬਿਹਾਰ :- ਵੱਡੀ ਖ਼ਬਰ ਸਾਹਮਣੇ ਆਈ ਹੈ, ਬਿਹਾਰ ਵਿਧਾਨ ਸਭਾ ਦੀਆਂ ਚੋਣਾਂ ਇਸ ਵਾਰ ਦੋ ਪੜਾਅ ਵਿੱਚ ਕਰਵਾਈਆਂ ਜਾਣਗੀਆਂ। ਪਹਿਲਾ ਪੜਾਅ 6 ਨਵੰਬਰ ਅਤੇ ਦੂਜਾ ਪੜਾਅ 11 ਨਵੰਬਰ 2025 ਨੂੰ ਹੋਵੇਗਾ। ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਕੀਤੀ ਜਾਵੇਗੀ।
ਇਹ ਦੋ-ਪੜਾਅ ਚੋਣ ਪ੍ਰਕਿਰਿਆ ਸੂਬੇ ਭਰ ਵਿੱਚ ਮੱਤਦਾਨ ਨੂੰ ਸੁਰੱਖਿਅਤ ਅਤੇ ਸੁਚਾਰੂ ਬਣਾਉਣ ਲਈ ਕੀਤੀ ਜਾ ਰਹੀ ਹੈ, ਜਿਸ ਵਿੱਚ ਚੋਣ ਨਿਰਦੇਸ਼ਾਂ ਅਤੇ ਸੁਰੱਖਿਆ ਪ੍ਰੋਟੋਕਾਲਾਂ ਦੀ ਪੂਰੀ ਪਾਲਣਾ ਕੀਤੀ ਜਾਵੇਗੀ।