ਜਲੰਧਰ :- ਭਾਰਤੀ ਜਨਤਾ ਪਾਰਟੀ ਨੇ ਜਲੰਧਰ ਇਕਾਈ ਨਾਲ ਸਬੰਧਤ ਆਗੂ ਅਰਵਿੰਦ ਮਿਸ਼ਰਾ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਹੈ। ਪਾਰਟੀ ਨੇ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਆਪਣੀ ਮੁੱਢਲੀ ਮੈਂਬਰਸ਼ਿਪ ਤੋਂ ਨਿਸ਼ਕਾਸ਼ਿਤ ਕਰ ਦਿੱਤਾ ਹੈ।
ਪਾਰਟੀ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼
ਭਾਜਪਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਵੱਲੋਂ ਜਾਰੀ ਕੀਤੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਅਰਵਿੰਦ ਮਿਸ਼ਰਾ ਵੱਲੋਂ ਲਗਾਤਾਰ ਅਜਿਹੀਆਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਸਨ, ਜਿਨ੍ਹਾਂ ਨਾਲ ਭਾਰਤੀ ਜਨਤਾ ਪਾਰਟੀ ਦੇ ਅਕਸ ਨੂੰ ਨੁਕਸਾਨ ਪਹੁੰਚ ਰਿਹਾ ਸੀ।

ਤੁਰੰਤ ਪ੍ਰਭਾਵ ਨਾਲ ਕੀਤਾ ਨਿਸ਼ਕਾਸ਼ਨ
ਪੱਤਰ ਵਿੱਚ ਦਰਜ ਕੀਤਾ ਗਿਆ ਹੈ ਕਿ ਪਾਰਟੀ ਵਿਰੋਧੀ ਅਤੇ ਪਾਰਟੀ ਦੇ ਅਕਸ ਨੂੰ ਖ਼ਰਾਬ ਕਰਨ ਵਾਲੀਆਂ ਗਤੀਵਿਧੀਆਂ ਦੇ ਮੱਦੇਨਜ਼ਰ ਅਰਵਿੰਦ ਮਿਸ਼ਰਾ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਵਿੱਚੋਂ ਨਿਸ਼ਕਾਸ਼ਿਤ ਕੀਤਾ ਜਾਂਦਾ ਹੈ।
ਹੁਣ ਮਿਸ਼ਰਾ ਦੀ ਕਿਸੇ ਗਤੀਵਿਧੀ ਨਾਲ ਪਾਰਟੀ ਦਾ ਸਬੰਧ ਨਹੀਂ
ਜਾਰੀ ਪੱਤਰ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਨਿਸ਼ਕਾਸ਼ਨ ਤੋਂ ਬਾਅਦ ਅਰਵਿੰਦ ਮਿਸ਼ਰਾ ਵੱਲੋਂ ਕੀਤੀ ਜਾਣ ਵਾਲੀ ਕਿਸੇ ਵੀ ਗਤੀਵਿਧੀ ਨਾਲ ਭਾਰਤੀ ਜਨਤਾ ਪਾਰਟੀ ਦਾ ਕੋਈ ਸਬੰਧ ਨਹੀਂ ਹੋਵੇਗਾ।

