ਮੋਗਾ :- ਪੰਜਾਬ ਦੇ ਜ਼ਿਲ੍ਹਾ ਮੋਗਾ ਦੇ ਬਾਘਾ ਪੁਰਾਣਾ ਵਿੱਚ ਸਿੱਖਿਆ ਵਿਭਾਗ ਦੇ ਇੱਕ ਅਧਿਕਾਰੀ ਦਾ ਦਫ਼ਤਰ ਅੰਦਰ ਪਤਨੀ ਨਾਲ ਨੱਚਦੇ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਨਾਲ ਹੰਗਾਮਾ ਖੜ੍ਹਾ ਹੋ ਗਿਆ। ਵੀਡੀਓ ਵਿੱਚ ਬਲਾਕ ਸਿੱਖਿਆ ਪ੍ਰਾਇਮਰੀ ਅਧਿਕਾਰੀ ਦੇਵੀ ਪ੍ਰਸਾਦ ਆਪਣੀ ਪਤਨੀ ਨਾਲ ਗੀਤ ’ਤੇ ਠੁਮਕੇ ਲਗਾਉਂਦੇ ਨਜ਼ਰ ਆ ਰਹੇ ਹਨ।