ਚੰਡੀਗੜ੍ਹ :- ਚੋਣ ਕਮਿਸ਼ਨ ਨੇ ਵਿਸ਼ੇਸ਼ ਗਹਿਨ ਪੁਨਰ-ਸਮੀਖਿਆ (ਐੱਸ.ਆਈ.ਆਰ.) ਮੁਹਿੰਮ ਵਿੱਚ ਡਿਊਟੀ ਨਿਭਾ ਰਹੇ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓ.) ਅਤੇ ਬੂਥ ਲੈਵਲ ਸੁਪਰਵਾਈਜ਼ਰਾਂ ਨੂੰ ਇੱਕ ਵਾਰ ਲਈ ਵਿਸ਼ੇਸ਼ ਮਾਣਭੱਤਾ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਹੁਕਮ ਮੰਗਲਵਾਰ ਰਾਤ ਜਾਰੀ ਕਰ ਦਿੱਤੇ ਗਏ ਹਨ।
ਵਾਧੂ ਕੰਮ ਨੂੰ ਦੇਖਦਿਆਂ ਲਿਆ ਗਿਆ ਫ਼ੈਸਲਾ
ਚੋਣ ਕਮਿਸ਼ਨ ਨੇ ਕਿਹਾ ਹੈ ਕਿ ਐੱਸ.ਆਈ.ਆਰ. ਅਭਿਆਨ ਦੌਰਾਨ ਕਰਮਚਾਰੀਆਂ ‘ਤੇ ਕੰਮ ਦਾ ਬੋਝ ਆਮ ਦਿਨਾਂ ਨਾਲੋਂ ਕਾਫ਼ੀ ਵੱਧ ਰਿਹਾ ਹੈ। ਇਸੇ ਨੂੰ ਧਿਆਨ ਵਿੱਚ ਰੱਖਦਿਆਂ ਇਹ ਇੱਕਮੁਸ਼ਤ ਮਾਣਭੱਤਾ ਮਨਜ਼ੂਰ ਕੀਤਾ ਗਿਆ ਹੈ। ਇਹ ਰਕਮ ਉਨ੍ਹਾਂ ਨੂੰ ਮਿਲਦੇ ਸਾਲਾਨਾ ਮਿਹਨਤਾਨੇ ਤੋਂ ਇਲਾਵਾ ਦਿੱਤੀ ਜਾਵੇਗੀ।
ਕਈ ਰਾਜਾਂ ਦੇ ਕਰਮਚਾਰੀਆਂ ਨੂੰ ਮਿਲੇਗਾ ਲਾਭ
ਇਹ ਹੁਕਮ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਤੋਂ ਇਲਾਵਾ ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਦਾਦਰਾ ਅਤੇ ਨਗਰ ਹਵੇਲੀ, ਦਮਨ ਅਤੇ ਦੀਵ, ਝਾਰਖੰਡ, ਮਹਾਰਾਸ਼ਟਰ, ਕਰਨਾਟਕ, ਮਣੀਪੁਰ, ਮੇਘਾਲਿਆ, ਮਿਜ਼ੋਰਮ, ਨਾਗਾਲੈਂਡ, ਓਡੀਸ਼ਾ, ਸਿੱਕਮ, ਤੇਲੰਗਾਨਾ, ਤ੍ਰਿਪੁਰਾ ਅਤੇ ਉੱਤਰਾਖੰਡ ਵਿੱਚ ਚੱਲ ਰਹੀ ਐੱਸ.ਆਈ.ਆਰ. ਮੁਹਿੰਮ ਨਾਲ ਜੁੜੇ ਬੂਥ ਪੱਧਰ ਦੇ ਕਰਮਚਾਰੀਆਂ ‘ਤੇ ਵੀ ਲਾਗੂ ਹੋਣਗੇ। ਚੋਣ ਕਮਿਸ਼ਨ ਦੇ ਇਸ ਫ਼ੈਸਲੇ ਨਾਲ ਹਜ਼ਾਰਾਂ ਚੋਣ ਅਮਲੇ ਨੂੰ ਸਿੱਧਾ ਲਾਭ ਮਿਲੇਗਾ।

