ਮੋਹਾਲੀ :- ਪੰਜਾਬ ਸਰਕਾਰ ਵੱਲੋਂ ਮੋਹਾਲੀ ਨੇੜਲੇ ਪਿੰਡ ਵਿੱਚ ਗਲੈਂਡਰਜ਼ ਨਾਮਕ ਘਾਤਕ ਅਤੇ ਲਾਇਲਾਜ ਬਿਮਾਰੀ ਦੀ ਪੁਸ਼ਟੀ ਹੋਣ ਤੋਂ ਬਾਅਦ 5 ਕਿਲੋਮੀਟਰ ਦਾਇਰੇ ਨੂੰ ‘ਰੇਡ ਜ਼ੋਨ’ ਘੋਸ਼ਿਤ ਕਰ ਦਿੱਤਾ ਗਿਆ ਹੈ। ਇਹ ਬਿਮਾਰੀ ਨਾ ਸਿਰਫ਼ ਘੋੜਿਆਂ, ਸਗੋਂ ਇਨਸਾਨਾਂ ਵਿੱਚ ਵੀ ਫੈਲ ਸਕਦੀ ਹੈ।
ਇਹ ਹੈਰਾਨੀ ਜਨਕ ਸਥਿਤੀ ਉਸ ਸਮੇਂ ਸਾਹਮਣੇ ਆਈ ਜਦੋਂ ਮੋਹਾਲੀ ਦੇ ਇੱਕ ਪਿੰਡ ਵਿੱਚ ਇੱਕ ਘੋੜਾ ਗਲੈਂਡਰਜ਼ ਲਈ ਪਾਜ਼ੀਟਿਵ ਪਾਇਆ ਗਿਆ। ਇਸ ਤੋਂ ਬਾਅਦ ਪਸ਼ੂ ਪਾਲਣ ਵਿਭਾਗ ਨੇ ਤੁਰੰਤ ਕਾਰਵਾਈ ਕਰਦਿਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।
ਰੇਡ ਜ਼ੋਨ (0 ਤੋਂ 5 ਕਿਲੋਮੀਟਰ):
ਪ੍ਰਭਾਵਿਤ ਖੇਤਰ ਦੇ 5 ਕਿਲੋਮੀਟਰ ਦਾਇਰੇ ਵਿੱਚ ਘੋੜਿਆਂ ਦੀ ਆਵਾਜਾਈ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ।
ਇਸ ਖੇਤਰ ਵਿੱਚ ਮੌਜੂਦ ਸਾਰੇ ਘੋੜਿਆਂ ਦੀ ਸਿਹਤ ਦੀ ਜਾਂਚ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਨਿਗਰਾਨੀ ਕੀਤੀ ਜਾਵੇਗੀ।
ਕਾਨੂੰਨੀ ਕਾਰਵਾਈ:
ਪੁਲਸ ਵੱਲੋਂ ਇਲਾਕੇ ਵਿੱਚ ਆਵਾਜਾਈ ‘ਤੇ ਲੱਗੀ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਸਰਕਾਰੀ ਘੋੜੇ ਵੀ ਸ਼ਾਮਲ ਹਨ।
ਸਰਕਾਰੀ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਨ੍ਹਾਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਹਿਯੋਗ ਦਿੰਦਿਆਂ ਬਿਮਾਰੀ ਨੂੰ ਹੋਰ ਫੈਲਣ ਤੋਂ ਰੋਕਣ ਵਿੱਚ ਸਹਿਯੋਗ ਦੇਣ।
ਪਸ਼ੂ ਪਾਲਣ ਵਿਭਾਗ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਇਲਾਕੇ ਦੀ ਨਿਗਰਾਨੀ ਜਾਰੀ ਰਹੇਗੀ ਅਤੇ ਕਿਸੇ ਵੀ ਉਲੰਘਣਾ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ।