ਚੰਡੀਗੜ੍ਹ :- ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀ ਅਣਮਿੱਥੇ ਸਮੇਂ ਲਈ ਐਲਾਨੀ ਗਈ ਹੜਤਾਲ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਹੈ। ਇਸ ਫੈਸਲੇ ਨਾਲ ਐਤਵਾਰ ਤੋਂ ਸਾਰੀਆਂ ਸਰਕਾਰੀ ਬੱਸਾਂ ਮੁੜ ਸੁਚਾਰੂ ਢੰਗ ਨਾਲ ਸੜਕਾਂ ‘ਤੇ ਦੌੜਣ ਲੱਗੀਆਂ ਹਨ। ਯੂਨੀਅਨ ਨੇ ਇਹ ਫੈਸਲਾ ਟਰਾਂਸਪੋਰਟ ਮੰਤਰੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਟਿੰਗ ਦਾ ਸਮਾਂ ਦੇਣ ਤੋਂ ਬਾਅਦ ਕੀਤਾ।