ਚੰਡੀਗੜ੍ਹ :- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਿਆਨਕ ਹੜ੍ਹਾਂ ਨੇ ਪੰਜਾਬ ਦੇ ਹਰ ਖੇਤਰ ਨੂੰ ਪ੍ਰਭਾਵਿਤ ਕੀਤਾ ਹੈ। ਭੋਆ ਤੋਂ ਫਾਜ਼ਿਲਕਾ, ਕਪੂਰਥਲਾ, ਤਰਨਤਾਰਨ ਅਤੇ ਅੰਮ੍ਰਿਤਸਰ ਵਿੱਚ ਹਜ਼ਾਰਾਂ ਏਕੜ ਫਸਲਾਂ ਤਬਾਹ ਹੋਈਆਂ ਹਨ, ਪਸ਼ੂ ਮਰ ਗਏ ਹਨ ਅਤੇ ਪੇਂਡੂ ਪਰਿਵਾਰ ਬੇਘਰ ਹੋ ਗਏ ਹਨ।
ਬਚਾਅ ਟੀਮਾਂ ਦੀ ਮਿਹਨਤ ਦੀ ਸ਼ਲਾਘਾ
ਕੈਪਟਨ ਨੇ ਫੌਜ, ਐਨ.ਡੀ.ਆਰ.ਐਫ. ਅਤੇ ਪ੍ਰਸ਼ਾਸਨ ਦੀਆਂ ਟੀਮਾਂ ਦੀ ਅਣਥੱਕ ਮਿਹਨਤ ਦੀ ਪ੍ਰਸ਼ੰਸਾ ਕੀਤੀ ਅਤੇ ਲੋਕਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਕਜੁੱਟ ਹੋਣ ਲਈ ਕਿਹਾ।
ਤੁਰੰਤ ਰਾਹਤ ਪੈਕੇਜ ਅਤੇ ਕੇਂਦਰੀ ਸਹਾਇਤਾ ਦੀ ਮੰਗ
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਵਿਸ਼ੇਸ਼ ਰਾਹਤ ਪੈਕੇਜ ਜਾਰੀ ਕਰਨ ਅਤੇ ਬਚਾਅ ਕਾਰਜਾਂ ਲਈ ਕੇਂਦਰੀ ਫੌਜਾਂ ਭੇਜਣ।
ਕੈਪਟਨ ਨੇ ਕਿਹਾ ਕਿ ਸਮੇਂ ਸਿਰ ਮਦਦ ਬਹੁਤ ਜ਼ਰੂਰੀ ਹੈ ਤਾਂ ਜੋ ਕਿਸਾਨ ਅਤੇ ਪ੍ਰਭਾਵਿਤ ਪਰਿਵਾਰ ਵੱਡੇ ਨੁਕਸਾਨ ਤੋਂ ਬਚ ਸਕਣ। ਉਨ੍ਹਾਂ ਨੇ ਸਮਾਜਿਕ ਸੰਸਥਾਵਾਂ ਅਤੇ ਨਾਗਰਿਕਾਂ ਨੂੰ ਰਾਹਤ ਕਾਰਜਾਂ ਵਿੱਚ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ।