ਲਾਡੋਵਾਲ :- ਲਾਡੋਵਾਲ ਦੇ ਥਾਣੇ ਵਿੱਚ ਇੱਕ ਭਿਆਨਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ 9 ਸਾਲਾ ਨਨ੍ਹੀ ਕੁੜੀ ਨਾਲ ਉਸਦੇ ਗੁਆਂਢੀ ਵੱਲੋਂ ਗੈਰ-ਕੁਦਰਤੀ ਸਬੰਧ ਬਣਾਉਣ ਦੇ ਦੋਸ਼ ਲਗਾਏ ਗਏ ਹਨ। ਇਸ ਮਾਮਲੇ ਬਾਰੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੀੜਤ ਮਹਿਲਾ ਦੀ ਸ਼ਿਕਾਇਤ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਜਸਪ੍ਰੀਤ ਸਿੰਘ ਜੱਸੀ ਵਾਸੀ ਰਜੋਵਾਲ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਸ ਮੁਲਾਜ਼ਮਾਂ ਦਾ ਬਿਆਣ
ਥਾਣਾ ਮੁਖੀ ਗੁਰਸ਼ਿੰਦਰ ਕੌਰ ਦੇ ਮੁਤਾਬਕ, ਦੋਸ਼ੀ ਨੌਜਵਾਨ ਨੇ ਭੁਜੀਆ ਦੇਣ ਦਾ ਬਹਾਨਾ ਬਣਾਕੇ ਬੱਚੀ ਨੂੰ ਆਪਣੇ ਘਰ ਬੁਲਾਇਆ ਅਤੇ ਉੱਥੇ ਉਸ ਨਾਲ ਗੈਰ-ਕੁਦਰਤੀ ਸਬੰਧ ਬਣਾਉਣ ਦੀ ਕੋਸ਼ਿਸ਼ ਕੀਤੀ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਨੇ ਜਸਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
ਪੁਲਿਸ ਨੇ ਬੱਚੀ ਦੀ ਸੁਰੱਖਿਆ ਅਤੇ ਅੱਗੇ ਦੀ ਕਾਰਵਾਈ ਲਈ ਕਾਨੂੰਨੀ ਪ੍ਰਕਿਰਿਆ ਨੂੰ ਤੁਰੰਤ ਅਗਾਂਹ ਵਧਾਇਆ ਹੈ, ਤਾਂ ਜੋ ਜਲਦੀ ਨਿਆਂ ਮਿਲ ਸਕੇ।