ਚੰਡੀਗੜ੍ਹ :- ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਵਿਧਾਇਕ ਪਦਮਸ਼੍ਰੀ ਪਰਗਟ ਸਿੰਘ ਨੇ ਮੌਜੂਦਾ ਹੜ੍ਹ ਸਥਿਤੀ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਮੰਗ ਕੀਤੀ ਹੈ ਕਿ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਆਏ ਹੜ੍ਹਾਂ ਨੂੰ ਤੁਰੰਤ ਰਾਸ਼ਟਰੀ ਆਫ਼ਤ ਘੋਸ਼ਿਤ ਕੀਤਾ ਜਾਵੇ ਅਤੇ ਪ੍ਰਭਾਵਿਤ ਇਲਾਕਿਆਂ ਲਈ ਵਿਸ਼ੇਸ਼ ਰਾਹਤ ਪੈਕੇਜ ਐਲਾਨਿਆ ਜਾਵੇ।