35 ਵਾਰਡਾਂ ਲਈ ਹੋਵੇਗੀ ਚੋਣ
ਚੰਡੀਗੜ੍ਹ ਨਗਰ ਨਿਗਮ ਵਿਚ ਕੁੱਲ 35 ਵਾਰਡ ਹਨ, ਜਿਨ੍ਹਾਂ ਲਈ ਕੌਂਸਲਰਾਂ ਦੀ ਚੋਣ ਕੀਤੀ ਜਾਵੇਗੀ। ਇਨ੍ਹਾਂ ਚੋਣਾਂ ਰਾਹੀਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੀ ਨੁਮਾਇੰਦਗੀ ਕਰਨ ਵਾਲੇ ਨਵੇਂ ਕੌਂਸਲਰ ਚੁਣੇ ਜਾਣਗੇ। ਕੌਂਸਲਰਾਂ ਦਾ ਕਾਰਜਕਾਲ ਪੰਜ ਸਾਲ ਦਾ ਹੁੰਦਾ ਹੈ।
ਹਰ ਸਾਲ ਚੁਣਿਆ ਜਾਂਦਾ ਹੈ ਮੇਅਰ
ਨਗਰ ਨਿਗਮ ਦੀ ਵਿਵਸਥਾ ਤਹਿਤ ਕੌਂਸਲਰਾਂ ਦੀ ਚੋਣ ਤੋਂ ਬਾਅਦ ਮੇਅਰ ਦੀ ਚੋਣ ਕੀਤੀ ਜਾਂਦੀ ਹੈ। ਖ਼ਾਸ ਗੱਲ ਇਹ ਹੈ ਕਿ ਕੌਂਸਲਰਾਂ ਦਾ ਕਾਰਜਕਾਲ ਪੰਜ ਸਾਲ ਦਾ ਹੋਣ ਦੇ ਬਾਵਜੂਦ ਮੇਅਰ ਦੀ ਚੋਣ ਹਰ ਸਾਲ ਹੁੰਦੀ ਹੈ। ਮੇਅਰ ਦੀ ਚੋਣ ਨਗਰ ਨਿਗਮ ਦੇ ਚੁਣੇ ਹੋਏ ਕੌਂਸਲਰਾਂ ਵੱਲੋਂ ਆਪਣੇ ਵਿਚੋਂ ਹੀ ਕੀਤੀ ਜਾਂਦੀ ਹੈ।