ਚੰਡੀਗੜ੍ਹ :- ਮੁੱਖ ਚੋਣ ਦਫ਼ਤਰ ਪੰਜਾਬ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਕਰਕੇ ਚੋਣਾਂ ਸਬੰਧੀ ਹਰ ਤਰ੍ਹਾਂ ਦੀ ਸਹੀ, ਸਪਸ਼ਟ ਅਤੇ ਸਮੇਂ ਸਿਰ ਜਾਣਕਾਰੀ ਆਮ ਲੋਕਾਂ ਤੱਕ ਪਹੁੰਚਾਉਣ ਦਾ ਪ੍ਰਬੰਧ ਕੀਤਾ ਹੈ।
ਅਧਿਕਾਰਤ ਹੈਂਡਲਾਂ ਨਾਲ ਜੁੜਨ ਦੀ ਸੁਵਿਧਾ
ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹੁਣ ਲੋਕ ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂਟਿਊਬ ’ਤੇ ਮੁੱਖ ਚੋਣ ਦਫ਼ਤਰ ਦੇ ਅਧਿਕਾਰਤ ਅਕਾਊਂਟ ਨਾਲ ਜੁੜ ਸਕਦੇ ਹਨ। ਸਿਰਫ਼ ਕਿਊ. ਆਰ. ਕੋਡ ਸਕੈਨ ਕਰਕੇ ਇਹ ਅਕਾਊਂਟ ਫਾਲੋਅ ਕੀਤੇ ਜਾ ਸਕਦੇ ਹਨ ਅਤੇ ਚੋਣਾਂ ਸਬੰਧੀ ਨਵੀਨਤਮ ਅਪਡੇਟਸ, ਮਹੱਤਵਪੂਰਨ ਜਾਣਕਾਰੀਆਂ ਅਤੇ ਮੁੱਖ ਚੋਣ ਅਧਿਕਾਰੀ ਦੀਆਂ ਹਦਾਇਤਾਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।
ਆਮ ਲੋਕਾਂ ਨਾਲ ਸਿੱਧਾ ਰਾਬਤਾ
ਸਾਕਸ਼ੀ ਸਾਹਨੀ ਨੇ ਕਿਹਾ ਕਿ ਸੋਸ਼ਲ ਮੀਡੀਆ ਆਮ ਲੋਕਾਂ ਤੱਕ ਹਰ ਲੋੜੀਂਦੀ ਜਾਣਕਾਰੀ ਪਹੁੰਚਾਉਣ ਲਈ ਸਭ ਤੋਂ ਪ੍ਰਭਾਵਸ਼ਾਲੀ ਮਾਧਿਅਮ ਵਜੋਂ ਉਭਰਿਆ ਹੈ। ਇਸ ਲਈ ਵੱਧ ਤੋਂ ਵੱਧ ਵੋਟਰਾਂ ਤੱਕ ਪਹੁੰਚ ਬਣਾਉਣ ਲਈ ਮੁੱਖ ਚੋਣ ਦਫ਼ਤਰ ਵੱਲੋਂ ਆਪਣੇ ਹੈਂਡਲ ਨੂੰ ਸਰਗਰਮ ਰੱਖਿਆ ਗਿਆ ਹੈ। ਇਹ ਉਪਰਾਲਾ ਨਾਗਰਿਕਾਂ ਨੂੰ ਸਟੀਕ ਅਤੇ ਸਮੇਂ ਸਿਰ ਜਾਣਕਾਰੀ ਪ੍ਰਦਾਨ ਕਰਨ ਲਈ ਇਕ ਮਹੱਤਵਪੂਰਨ ਕਦਮ ਹੈ।
ਨਾਗਰਿਕਾਂ ਲਈ ਸਲਾਹ
ਉਨ੍ਹਾਂ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਵੋਟਰਾਂ ਵੱਲੋਂ ਇਸ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ਨਾਲ ਜੁੜੇ ਰਹਿਣ ਅਤੇ ਚੋਣਾਂ ਸਬੰਧੀ ਜਾਣਕਾਰੀ ਦਾ ਲਾਭ ਲੈਣ।