ਚੰਡੀਗੜ੍ਹ :- ਕੱਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਵਿਖੇ ਪੰਜਾਬ ਹਾਕੀ ਲੀਗ ਦੇ ਗ੍ਰੈਂਡ ਫਿਨਾਲੇ ਮੌਕੇ ਸ਼ਿਰਕਤ ਕੀਤੀ।
ਮੁੱਖ ਮੰਤਰੀ ਨੇ ਖੇਡਾਂ ਵਿੱਚ ਹਿੱਸਾ ਲੈ ਰਹੇ ਸਾਰੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ।
ਸਰਕਾਰ ਦਾ ਸੰਦੇਸ਼
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਅਤੇ ਖਿਡਾਰੀਆਂ ਨੂੰ ਉਤਸਾਹਿਤ ਕਰਨ ਲਈ ਸਦਾ ਯਤਨਸ਼ੀਲ ਰਹੇਗੀ, ਤਾਂ ਜੋ ਨੌਜਵਾਨ ਖਿਡਾਰੀ ਆਪਣੇ ਕੌਸ਼ਲ ਦਾ ਪੂਰਾ ਪ੍ਰਦਰਸ਼ਨ ਕਰ ਸਕਣ।