ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੂਹ ਸੰਗਤ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਸੋਸ਼ਲ ਮੀਡੀਆ ਰਾਹੀਂ ਜਾਰੀ ਆਪਣੇ ਸੰਦੇਸ਼ ਵਿੱਚ ਕਿਹਾ ਕਿ ਬਾਲਾ ਪ੍ਰੀਤਮ, ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ। ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਸਭ ‘ਤੇ ਆਪਣਾ ਮਿਹਰ ਭਰਿਆ ਹੱਥ ਬਣਾਈ ਰੱਖਣ।

