ਚੰਡੀਗੜ੍ਹ :- ਮੁੱਖ ਮੰਤਰੀ ਭਗਵੰਤ ਮਾਨ, ਜੋ ਹਾਲ ਹੀ ਵਿੱਚ ਬਿਮਾਰ ਹੋਣ ਕਾਰਨ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ, ਅੱਜ ਹਸਪਤਾਲ ਤੋਂ ਹੀ ਵੀਡੀਓ ਕਾਨਫਰੰਸ ਰਾਹੀਂ ਕੈਬਨਿਟ ਮੀਟਿੰਗ ਦੀ ਅਗਵਾਈ ਕਰ ਰਹੇ ਹਨ। ਮੀਟਿੰਗ ਦੌਰਾਨ ਉਹ ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਦੀ ਸਥਿਤੀ ਦਾ ਵਿਸਥਾਰ ਨਾਲ ਜਾਇਜ਼ਾ ਲੈ ਰਹੇ ਹਨ।
ਹਸਪਤਾਲ ਨੇ ਮੁੱਖ ਮੰਤਰੀ ਦੇ ਸਿਹਤ ਬੁਲੇਟਿਨ ਵਿੱਚ ਦੱਸਿਆ ਕਿ ਮਾਣ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਬਲੱਡ ਪ੍ਰੈਸ਼ਰ ਦੇ ਮਾਪਦੰਡ ਸਧਾਰਨ ਹਨ। ਮੰਤਰੀ ਹਸਪਤਾਲ ਤੋਂ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕਰਕੇ ਹੜ੍ਹਾਂ ਪ੍ਰਬੰਧਨ ਅਤੇ ਰਾਹਤ ਕਾਰਜਾਂ ‘ਤੇ ਜ਼ੋਰ ਦੇ ਰਹੇ ਹਨ।