ਆਨੰਦਪੁਰ ਸਾਹਿਬ :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਨੰਦਪੁਰ ਸਾਹਿਬ ਦੌਰੇ ਤੇ ਰਹੇ। ਜਿੱਥੇ ਓਹਨਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ‘ਚ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ।
ਪੰਜਾਬ ਵਾਸੀਆਂ ਲਈ ਵੱਡੀ ਸੌਗਾਤ
ਦੌਰੇ ਦੌਰਾਨ ਮੁੱਖ ਮੰਤਰੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੈਰੀਟੇਜ ਸਟਰੀਟ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਹ ਪ੍ਰੋਜੈਕਟ ਲਗਭਗ 25 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ।
ਹੈਰੀਟੇਜ ਸਟਰੀਟ ਨਾਲ ਵਧੇਗੀ ਸ਼ਹਿਰ ਦੀ ਸੋਭਾ
ਸਰਕਾਰ ਦਾ ਦਾਅਵਾ ਹੈ ਕਿ ਹੈਰੀਟੇਜ ਸਟਰੀਟ ਦੇ ਬਣਨ ਨਾਲ ਸ੍ਰੀ ਅਨੰਦਪੁਰ ਸਾਹਿਬ ਦੀ ਸੋਭਾ ਵਿਚ ਇਜਾਫ਼ਾ ਹੋਵੇਗਾ ਅਤੇ ਯਾਤਰੀਆਂ ਨੂੰ ਬਿਹਤਰ ਸੁਵਿਧਾਵਾਂ ਪ੍ਰਾਪਤ ਹੋਣਗੀਆਂ।