ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ’ਤੇ ਜਾਣਗੇ। ਇਸ ਦੌਰਾਨ ਉਨ੍ਹਾਂ ਦੀ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਨਾਲ ਅਹਿਮ ਬੈਠਕ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਦੋਵਾਂ ਆਗੂਆਂ ਵਿਚਾਲੇ ਮੁਲਾਕਾਤ ਦੁਪਹਿਰ 3 ਵਜੇ ਮਨੋਹਰ ਲਾਲ ਖੱਟੜ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਮੀਟਿੰਗ ਦੌਰਾਨ ਪੰਜਾਬ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਤੋਂ ਇਲਾਵਾ ਕੇਂਦਰ ਅਤੇ ਸੂਬਾ ਸਰਕਾਰ ਵਿਚਾਲੇ ਸਹਿਯੋਗ ਨਾਲ ਜੁੜੇ ਮੁੱਦਿਆਂ ਤੇ ਵੀ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ।
ਮੁੱਖ ਮੰਤਰੀ ਵੱਲੋਂ ਪੰਜਾਬ ਦੇ ਵਿਕਾਸ ਨਾਲ ਸਬੰਧਤ ਮਾਮਲੇ ਅਤੇ ਸੂਬੇ ਦੇ ਹਿੱਤਾਂ ਨਾਲ ਜੁੜੇ ਮੁੱਦੇ ਵੀ ਕੇਂਦਰੀ ਮੰਤਰੀ ਕੋਲ ਉਠਾਏ ਜਾਣ ਦੀ ਸੰਭਾਵਨਾ ਹੈ। ਹਾਲਾਂਕਿ ਬੈਠਕ ਦੇ ਏਜੰਡੇ ਬਾਰੇ ਅਧਿਕਾਰਤ ਤੌਰ ’ਤੇ ਵਿਸਥਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

