ਮੁਕੇਰੀਆਂ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮੁਕੇਰੀਆਂ ਵਿੱਚ ਹੋਣ ਵਾਲੀ ਜਨ ਸਭਾ ਨੂੰ ਸੰਬੋਧਨ ਕਰਨਗੇ। ਦੁਪਹਿਰ 1 ਵਜੇ ਹੋਣ ਵਾਲੀ ਇਸ ਰੈਲੀ ਦੌਰਾਨ ਉਹ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ, ਵਿਕਾਸ ਕਾਰਜਾਂ ਅਤੇ ਹੋਰ ਅਹਿਮ ਮੁੱਦਿਆਂ ‘ਤੇ ਆਪਣੇ ਵਿਚਾਰ ਰੱਖਣਗੇ। ਨਾਲ ਹੀ ਮੁਕੇਰੀਆਂ ਅਤੇ ਆਸ-ਪਾਸ ਦੇ ਇਲਾਕਿਆਂ ਲਈ ਕਿਸੇ ਨਵੀਂ ਯੋਜਨਾ ਜਾਂ ਵਿਕਾਸ ਪ੍ਰੋਜੈਕਟ ਦਾ ਐਲਾਨ ਵੀ ਸੰਭਵ ਮੰਨਿਆ ਜਾ ਰਿਹਾ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਇਨ੍ਹੀਂ ਦਿਨੀਂ ਲਗਾਤਾਰ ਵੱਖ-ਵੱਖ ਹਲਕਿਆਂ ਦਾ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਸੰਵਾਦ ਕਰ ਰਹੇ ਹਨ।

