ਚੰਡੀਗੜ੍ਹ :- ਪੰਜਾਬ ਵਿੱਚ ਭਾਰੀ ਬਾਰਿਸ਼ ਕਾਰਨ ਪੈਦਾ ਹੋਈ ਗੰਭੀਰ ਹੜ੍ਹ ਸਥਿਤੀ ਦੇ ਮੱਦੇਨਜ਼ਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਹੁਸ਼ਿਆਰਪੁਰ ਅਤੇ ਟਾਂਡਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਹੁਸ਼ਿਆਰਪੁਰ ਦੇ ਰਾਹਤ ਕੇਂਦਰ ਵਿੱਚ ਮੌਜੂਦ ਲੋਕਾਂ ਨਾਲ ਮੁਲਾਕਾਤ ਕਰਨਗੇ ਅਤੇ ਟਾਂਡਾ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਵੀ ਜਾਇਜ਼ਾ ਲੈਣਗੇ। ਸਰਕਾਰ ਇਸ ਸਮੇਂ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਅਤੇ ਉਨ੍ਹਾਂ ਨੂੰ ਤੁਰੰਤ ਰਾਹਤ ਸਮੱਗਰੀ ਪ੍ਰਦਾਨ ਕਰਨ ‘ਤੇ ਮੁੱਖ ਧਿਆਨ ਕੇਂਦ੍ਰਿਤ ਕਰ ਰਹੀ ਹੈ।
ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਭੇਜਿਆ ਪੱਤਰ
ਭਗਵੰਤ ਮਾਨ ਨੇ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਹੜ੍ਹ ਕਾਰਨ ਪੈਦੀ ਗੰਭੀਰ ਸਥਿਤੀ ਤੋਂ ਜਾਣੂ ਕਰਵਾਇਆ। ਉਨ੍ਹਾਂ ਇਸ ਆਫ਼ਤ ਨੂੰ ਲੰਬੇ ਸਮੇਂ ਬਾਅਦ ਆਈ ਸਭ ਤੋਂ ਭਿਆਨਕ ਮਾਨਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਲਗਭਗ ਇੱਕ ਹਜ਼ਾਰ ਪਿੰਡ ਅਤੇ ਲੱਖਾਂ ਲੋਕ ਹੜ੍ਹ ਤੋਂ ਪ੍ਰਭਾਵਿਤ ਹੋਏ ਹਨ।
ਖੇਤੀਬਾੜੀ ਤੇ ਵੱਡਾ ਨੁਕਸਾਨ
ਮੁੱਖ ਮੰਤਰੀ ਨੇ ਹੌਂਸਲਾ ਦਿੰਦੇ ਹੋਏ ਕਿਹਾ ਕਿ ਹੜ੍ਹ ਕਾਰਨ ਤਿੰਨ ਲੱਖ ਏਕੜ ਖੇਤੀਬਾੜੀ ਜ਼ਮੀਨ, ਮੁੱਖ ਤੌਰ ‘ਤੇ ਝੋਨੇ ਦੇ ਖੇਤ, ਪਾਣੀ ਵਿੱਚ ਡੁੱਬੇ ਹੋਏ ਹਨ, ਜਿਸ ਨਾਲ ਫਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਕਿ ਸੂਬੇ ਲਈ ਬਕਾਇਆ 60,000 ਕਰੋੜ ਰੁਪਏ ਜਾਰੀ ਕੀਤੇ ਜਾਣ ਤਾਂ ਜੋ ਰਾਹਤ ਕਾਰਜ ਤੇ ਖੇਤੀਬਾੜੀ ਦੀ ਪੂਰਨ ਸਹਾਇਤਾ ਮੁਹੱਈਆ ਹੋ ਸਕੇ।