ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਨੂੰ ਪਿਛਲੇ ਦਿਨੀਂ ਸਿਹਤ ਸੰਬੰਧੀ ਪਰੇਸ਼ਾਨੀਆਂ ਕਾਰਨ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ, ਹੁਣ ਸਿਹਤਮੰਦ ਹੋ ਰਹੇ ਹਨ। ਡਾਕਟਰਾਂ ਅਨੁਸਾਰ, ਅਗਲੇ ਇਕ-ਦੋ ਦਿਨਾਂ ਵਿੱਚ ਉਹਨਾਂ ਨੂੰ ਛੁੱਟੀ ਦਿੱਤੀ ਜਾ ਸਕਦੀ ਹੈ ਜੇਕਰ ਇਹ ਸੁਧਾਰ ਜਾਰੀ ਰਹਿੰਦਾ ਹੈ।