ਚੰਡੀਗੜ੍ਹ :- ਪੰਜਾਬ ਦੇ ਰੈਗੂਲਰ ਡੀਜੀਪੀ ਵਜੋਂ ਨਿਯੁਕਤ ਹੋਣ ਤੋਂ ਬਾਅਦ ਗੌਰਵ ਯਾਦਵ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੂਬੇ ਦੀ ਅੰਦਰੂਨੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਦੀ ਮੌਜੂਦਾ ਸਥਿਤੀ ਬਾਰੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ। ਬੈਠਕ ਵਿੱਚ ਪੰਜਾਬ ਦੇ ਮੁੱਖ ਸਕੱਤਰ ਵੀ ਮੌਜੂਦ ਸਨ।
ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੁਲਸ ਵਚਨਬੱਧ
ਮੁਲਾਕਾਤ ਤੋਂ ਬਾਅਦ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਸ ਸੂਬੇ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਬਣਾਉਣਾ ਪੁਲਸ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ ਅਤੇ ਇਸ ਦਿਸ਼ਾ ਵਿੱਚ ਯਤਨ ਹੋਰ ਤੇਜ਼ ਕੀਤੇ ਜਾਣਗੇ।