ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਪੰਜਾਬ ਦੇ ਲੋਕਾਂ ਨੂੰ ਦਿਲੋਂ ਵਧਾਈ ਦਿੱਤੀ। ਉਹਨਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਜੀ ਨੇ ਧਰਮ-ਨਿਰਪੱਖਤਾ ਅਤੇ ਨਿਆਂ ਦਾ ਜੋ ਰਾਹ ਦਿਖਾਇਆ, ਉਹ ਅੱਜ ਵੀ ਸਾਡੇ ਲਈ ਪ੍ਰੇਰਣਾ ਹੈ। ਮਾਨ ਨੇ ਕਿਹਾ ਕਿ ਅਸੀਂ ਉਹਨਾਂ ਦੇ ਸੁਨੇਹੇ ਤੋਂ ਸਿੱਖ ਲੈਂਦਿਆਂ, ਐਸਾ ਸਮਾਜ ਬਣਾਉਣਾ ਚਾਹੀਦਾ ਹੈ ਜਿੱਥੇ ਹਰ ਵਰਗ ਨੂੰ ਬਰਾਬਰ ਦਾ ਸਨਮਾਨ ਤੇ ਹੱਕ ਮਿਲੇ।

