ਚੰਡੀਗੜ੍ਹ :- ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਕਾਮੇਡੀਅਨ ਅਤੇ ਅਦਾਕਾਰ ਜਸਵਿੰਦਰ ਭੱਲਾ ਦਾ ਅੱਜ 65 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਨਾਲ ਪੂਰੀ ਪਾਲੀਵੁੱਡ ਇੰਡਸਟਰੀ ਗ਼ਮਗੀਂ ਹੋ ਗਈ ਹੈ। ਕਾਫ਼ੀ ਸਮੇਂ ਤੋਂ ਬੀਮਾਰ ਚੱਲ ਰਹੇ ਭੱਲਾ ਨੇ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ।