ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਹੜ੍ਹਾਂ ਦੇ ਸੰਕਟ ਕਾਰਨ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸੂਬੇ ਨੂੰ ਹੋਰ ਵੱਧ ਰਾਸ਼ੀ ਦੀ ਲੋੜ ਹੈ। ਇਸ ਮੰਗ ਨੂੰ ਲੈ ਕੇ ਉਹ ਭਲਕੇ ਨਵੀਂ ਦਿੱਲੀ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ (SDRF) ਤਹਿਤ ਪੰਜਾਬ ਨੂੰ ਮਿਲ ਰਹੀ ਰਕਮ ਇਸ ਵੇਲੇ ਹੜ੍ਹ ਪੀੜਤਾਂ ਦੀਆਂ ਲੋੜਾਂ ਲਈ ਨਾਕਾਫੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੋਂ ਵਾਧੂ ਰਾਹਤ ਰਾਸ਼ੀ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਬਾੜ੍ਹ ਨਾਲ ਤਬਾਹ ਹੋਏ ਖੇਤਰਾਂ ‘ਚ ਦੁਬਾਰਾ ਬਸਤੀ ਕਾਇਮ ਕੀਤੀ ਜਾ ਸਕੇ।