
ਕੋਵਿਡ ਕਾਰਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੰਖੇਪ ਹੋਵੇਗਾ ਸਮਾਗਮ
ਕਪੂਰਥਲਾ/ਚੰਦਰ ਸ਼ੇਖਰ ਕਾਲੀਆ: ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਅੱਜ ਗਣਤੰਤਰ ਦਿਵਸ ਮੌਕੇ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਵੀਡੀਓ ਕਾਨਫਰੰਸ ਰਾਹੀਂ ਜਾਇਜ਼ਾ ਲਿਆ ਗਿਆ।
ਉਨ੍ਹਾਂ ਦੱਸ਼ਿਆ ਕਿ ਪੰਜਾਬ ਸਰਕਾਰ ਵਲੋਂ ਕੋਵਿਡ ਕਾਰਨ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਸਮਾਗਮ ਸੰਖੇਪ ਹੋਵੇਗਾ , ਜਿਸ ਵਿਚ ਵੱਧ ਤੋਂ ਵੱਧ 100 ਵਿਅਕਤੀ ਭਾਗ ਲੈ ਸਕਣਗੇ। ਉਨ੍ਹਾਂ ਦੱਸ਼ਿਆ ਕਿ ਪੰਜਾਬ ਦੇ ਕੈਬਨਿਟ ਮੰਤਰੀ ਸ. ਪਰਗਟ ਸਿੰਘ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਆਪਣਾ ਸੰਦੇਸ਼ ਦੇਣਗੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਕੋਵਿਡ ਨਿਯਮਾਂ ਦੇ ਅਨੁਰੂਪ ਪੁਖਤਾ ਪ੍ਰਬੰਧ ਕਰਨ। ਉਨ੍ਹਾਂ ਸਮਾਗਮ ਦੌਰਾਨ ਸੁਰੱਖਿਆ, ਮਾਰਚ ਪਾਸਟ, ਸਾਫ ਸਫਾਈ ਤੇ ਹੋਰਨਾਂ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ।
ਸਮਾਗਮ ਦੌਰਾਨ ਪੰਜਾਬ ਪੁਲਿਸ ਦੀਆਂ ਮਹਿਲਾ ਤੇ ਪੁਰਸ਼ ਤੋਂ ਇਲਾਵਾ ਪੁਲਿਸ ਬੈਂਡ ਆਦਿ ਵਲੋਂ ਮਾਰਚ ਪਾਸਟ ਵਿਚ ਭਾਗ ਲਿਆ ।