ਨਾਭਾ :- ਨਾਭਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਸਵੇਰੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਨਾਭਾ ਜੇਲ੍ਹ ਵਿਖੇ ਮਿਲੇ। ਡੇਰਾ ਮੁਖੀ ਕਰੀਬ 11 ਵਜੇ ਚੋਪਰ ਰਾਹੀਂ ਨਾਭਾ ਪਹੁੰਚੇ, ਜਿੱਥੋਂ ਉਹ ਆਪਣੀ ਕਾਰ ਰਾਹੀਂ ਸਿੱਧੇ ਜੇਲ੍ਹ ਗਏ।
ਮੁਲਾਕਾਤ ਤੋਂ ਪਹਿਲਾਂ ਜੇਲ੍ਹ ਦੇ ਬਾਹਰ ਤੇ ਸ਼ਹਿਰ ਦੇ ਹੋਰ ਹਿੱਸਿਆਂ ਵਿੱਚ ਪੁਲਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ।
ਇਸੇ ਦਿਨ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਭਾ ਬਲਾਕ ਦੇ ਪਿੰਡ ਬੌੜਾ ਵਿਖੇ ਨਵੇਂ ਡੇਰੇ ਦਾ ਉਦਘਾਟਨ ਵੀ ਕਰਨਗੇ। ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ‘ਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।