ਚੰਡੀਗੜ੍ਹ :- ਭਾਰੀ ਮੀਂਹ ਕਾਰਨ ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ ਅਤੇ ਰੋਪੜ ਵਰਗੇ ਇਲਾਕਿਆਂ ਵਿੱਚ ਨਦੀਆਂ ਦੇ ਪਾਣੀ ਵਧਣ ਨਾਲ ਘਰ, ਖੇਤ ਅਤੇ ਸੜਕਾਂ ਪਾਣੀ ਵਿੱਚ ਡੁੱਬ ਗਈਆਂ ਹਨ। ਹਜ਼ਾਰਾਂ ਲੋਕ ਆਪਣਾ ਘਰ ਛੱਡ ਕੇ ਰਾਹਤ ਕੈਂਪਾਂ ਵਿੱਚ ਮਜਬੂਰ ਹੋ ਕੇ ਰਹਿ ਰਹੇ ਹਨ। ਇਸ ਗੰਭੀਰ ਸਥਿਤੀ ਨੇ ਲੋਕਾਂ ਦੀ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ।
ਇਸ ਮੰਜ਼ਰ ਦੇ ਵਿਚਕਾਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਹੜ੍ਹ ਰਾਹਤ ਕਾਰਜਾਂ ਲਈ ਅੱਗੇ ਆ ਕੇ ਆਪਣਾ ਯੋਗਦਾਨ ਦਿੱਤਾ ਹੈ। ਉਨ੍ਹਾਂ ਦੇ ਸਾਂਝ ਫਾਊਂਡੇਸ਼ਨ ਨੇ ਐਲਾਨ ਕੀਤਾ ਕਿ ਉਹ ਗੈਰ-ਸਰਕਾਰੀ ਸੰਗਠਨਾਂ ਅਤੇ ਸਥਾਨਕ ਪ੍ਰਸ਼ਾਸਨ ਦੇ ਸਹਿਯੋਗ ਨਾਲ ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ 10 ਸਭ ਤੋਂ ਪ੍ਰਭਾਵਿਤ ਪਿੰਡਾਂ ਨੂੰ ਗੋਦ ਲੈ ਰਿਹਾ ਹੈ।
ਜ਼ਮੀਨੀ ਪੱਧਰ ‘ਤੇ ਕਾਰਜ
ਦਿਲਜੀਤ ਦੋਸਾਂਝ ਦੀ ਟੀਮ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਖਾਣ-ਪੀਣ, ਸਾਫ਼ ਪੀਣ ਵਾਲਾ ਪਾਣੀ, ਕੱਪੜੇ ਅਤੇ ਦਵਾਈਆਂ ਪ੍ਰਦਾਨ ਕਰ ਰਹੀ ਹੈ। ਟੀਮ ਲੋਕਾਂ ਦੀ ਸੁਰੱਖਿਆ, ਬੱਚਿਆਂ ਅਤੇ ਬਜ਼ੁਰਗਾਂ ਦੀ ਦੇਖਭਾਲ, ਅਤੇ ਪਸ਼ੂਆਂ ਲਈ ਵੀ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ।
ਹੌਸਲੇ ਅਤੇ ਸਮਾਜਿਕ ਸਹਿਯੋਗ
ਹੜ੍ਹ ਪੀੜਤਾਂ ਦੀ ਮਦਦ ਲਈ ਪੰਜਾਬ ਦੇ ਹਰ ਕੋਨੇ ਤੋਂ ਲੋਕ ਅੱਗੇ ਆ ਰਹੇ ਹਨ। ਦਿਲਜੀਤ ਦੋਸਾਂਝ ਅਤੇ ਉਨ੍ਹਾਂ ਦੀ ਟੀਮ ਨੇ ਹੜ੍ਹ ਕਾਰਜਾਂ ਵਿੱਚ ਸਿਰਮੌਰ ਭੂਮਿਕਾ ਨਿਭਾਈ ਹੈ, ਜਿੱਥੇ ਲੋਕਾਂ ਦੇ ਹੌਸਲੇ ਨੂੰ ਬਰਕਰਾਰ ਰੱਖਣ ਅਤੇ ਸੰਕਟਕਾਲੀਨ ਸਹਾਇਤਾ ਦੇਣ ‘ਤੇ ਕੇਂਦਰਿਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਟੀਮ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੌਕਿਆਂ ਤੇ ਜਾ ਕੇ ਲੋਕਾਂ ਨਾਲ ਸਿੱਧੀ ਮੁਲਾਕਾਤ ਅਤੇ ਮਦਦ ਨੂੰ ਯਕੀਨੀ ਬਣਾਇਆ ਹੈ।
ਦਿਲਜੀਤ ਦੋਸਾਂਝ ਦੀ ਇਹ ਪਹਿਲ ਲੋਕਾਂ ਵਿੱਚ ਰਾਹਤ ਦੇ ਨਾਲ-ਨਾਲ ਹੌਸਲਾ ਅਤੇ ਸੰਘਰਸ਼ ਦੀ ਪ੍ਰੇਰਣਾ ਵੀ ਬਣੀ ਹੈ।