ਬਰਨਾਲਾ :- ਭਾਜਪਾ ਨੇ ਪੰਜਾਬ ਵਿਚ ਨਵੇਂ ਪ੍ਰਧਾਨ ਦੇ ਐਲਾਨ ਕਰ ਦਿੱਤਾ ਹੈ। ਖਬਰ ਆਈ ਹੈ ਕਿ ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ।ਭਾਜਪਾ ਨੇ ਪੰਜਾਬ ਵਿਚ ਨਵੇਂ ਪ੍ਰਧਾਨ ਦੇ ਐਲਾਨ ਕਰ ਦਿੱਤਾ ਹੈ
ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ। ਇਨ੍ਹਾਂ ਚਰਚਾਵਾਂ ਦੇ ਕੇਂਦਰ ਵਿੱਚ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦਾ ਨਾਮ ਸਭ ਤੋਂ ਅੱਗੇ ਮੰਨਿਆ ਜਾ ਰਿਹਾ ਹੈ। ਇਸੇ ਦਰਮਿਆਨ ਕੇਵਲ ਢਿੱਲੋਂ ਨੇ ਆਪਣੇ ਸੰਭਾਵਿਤ ਨਿਯੁਕਤੀ ਸਬੰਧੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਉਹ ਪਾਰਟੀ ਦੇ ਇਕ ਅਨੁਸ਼ਾਸਿਤ ਵਰਕਰ ਹਨ ਅਤੇ ਭਾਜਪਾ ਵੱਲੋਂ ਸੌਂਪੀ ਹਰ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣਗੇ।
‘ਪਾਰਟੀ ਦਾ ਹੁਕਮ ਮੇਰੇ ਲਈ ਸਭ ਤੋਂ ਉਪਰ’
ਬਰਨਾਲਾ ਵਿੱਚ ਗੱਲਬਾਤ ਦੌਰਾਨ ਕੇਵਲ ਢਿੱਲੋਂ ਨੇ ਕਿਹਾ ਕਿ ਪਾਰਟੀ ਜਿੱਥੇ ਵੀ ਉਨ੍ਹਾਂ ਦੀ ਡਿਊਟੀ ਲਗਾਏਗੀ, ਉਹ ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਆਪਣੇ ਵਰਕਰਾਂ ਨੂੰ ਮਾਣ ਦਿੱਤਾ ਹੈ ਅਤੇ ਉਹ ਵੀ ਪਾਰਟੀ ਦੇ ਹਰ ਫ਼ੈਸਲੇ ਦਾ ਸਤਿਕਾਰ ਕਰਦੇ ਹਨ।
ਦੋ ਵਾਰ ਰਹਿ ਚੁੱਕੇ ਹਨ ਬਰਨਾਲਾ ਤੋਂ ਵਿਧਾਇਕ
ਕੇਵਲ ਸਿੰਘ ਢਿੱਲੋਂ ਪੰਜਾਬ ਦੀ ਸਿਆਸਤ ਦਾ ਜਾਣਿਆ-ਪਛਾਣਿਆ ਚਿਹਰਾ ਹਨ। ਉਹ ਦੋ ਵਾਰ ਬਰਨਾਲਾ ਹਲਕੇ ਤੋਂ ਵਿਧਾਇਕ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ 2022 ਦੀ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਅਤੇ 2024 ਦੀ ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਵੀ ਭਾਜਪਾ ਦੇ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਰੇ ਸਨ।
ਵਿਕਾਸ ਦੀ ਰਾਜਨੀਤੀ ਨਾਲ ਬਣਾਈ ਵੱਖਰੀ ਪਛਾਣ
ਕੇਵਲ ਢਿੱਲੋਂ ਨੂੰ ਮਾਲਵਾ ਖੇਤਰ ਵਿੱਚ ਇਕ ਪ੍ਰਭਾਵਸ਼ਾਲੀ ਅਤੇ ਵਿਕਾਸਪੱਖੀ ਆਗੂ ਵਜੋਂ ਦੇਖਿਆ ਜਾਂਦਾ ਹੈ। ਬਰਨਾਲਾ ਨੂੰ ਜ਼ਿਲ੍ਹੇ ਦਾ ਦਰਜਾ ਦਿਵਾਉਣ ਵਿੱਚ ਵੀ ਉਨ੍ਹਾਂ ਦੀ ਭੂਮਿਕਾ ਦਾ ਅਕਸਰ ਜ਼ਿਕਰ ਹੁੰਦਾ ਹੈ। ਸਿਆਸੀ ਹਲਕਿਆਂ ਵਿੱਚ ਇਹ ਵੀ ਮੰਨਿਆ ਜਾਂਦਾ ਹੈ ਕਿ ਉਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਹਨ।
ਭਾਜਪਾ ਅੰਦਰ ਚਰਚਾਵਾਂ ਹੋਈਆਂ ਤੇਜ਼
ਪਾਰਟੀ ਅੰਦਰ ਚੱਲ ਰਹੀਆਂ ਚਰਚਾਵਾਂ ਕਾਰਨ ਕੇਵਲ ਢਿੱਲੋਂ ਦਾ ਨਾਮ ਲਗਾਤਾਰ ਸੁਰਖੀਆਂ ਵਿੱਚ ਹੈ। ਹਾਲਾਂਕਿ ਭਾਜਪਾ ਵੱਲੋਂ ਅਜੇ ਤੱਕ ਅਧਿਕਾਰਿਕ ਐਲਾਨ ਨਹੀਂ ਕੀਤਾ ਗਿਆ, ਪਰ ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਭਾਜਪਾ ਨੂੰ ਨਵਾਂ ਨੇਤ੍ਰਿਤਵ ਮਿਲ ਸਕਦਾ ਹੈ।

