ਕਥਿਤ ਟਿੱਪਣੀਆਂ ਦੇ ਮਾਮਲੇ ‘ਚ 24 ਘੰਟਿਆਂ ਅੰਦਰ ਮੁਆਫ਼ੀ ਮੰਗਣ ਲਈ ਕਿਹਾ
ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਜਾਰੀ ਕੀਤੇ ਹਨ। ਇਹ ਨੋਟਿਸ ਡਾ. ਗੁਰਪ੍ਰੀਤ ਕੌਰ ਮਾਨ ਬਾਰੇ ਦੋਵਾਂ ਆਗੂਆਂ ਵੱਲੋਂ ਕੀਤੀਆਂ ਗਈਆਂ ਕਥਿਤ ਟਿੱਪਣੀਆਂ ਦੇ ਸਬੰਧ ਵਿੱਚ ਭੇਜੇ ਗਏ ਹਨ।
24 ਘੰਟਿਆਂ ਅੰਦਰ ਮੁਆਫ਼ੀ ਮੰਗਣ ਦੀ ਮੰਗ
ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਗਏ ਨੋਟਿਸਾਂ ਵਿੱਚ ਸੁਖਪਾਲ ਸਿੰਘ ਖਹਿਰਾ ਅਤੇ ਬਿਕਰਮ ਸਿੰਘ ਮਜੀਠੀਆ ਨੂੰ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ। ਨੋਟਿਸ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਨਿਰਧਾਰਤ ਸਮੇਂ ਅੰਦਰ ਮੁਆਫ਼ੀ ਨਹੀਂ ਮੰਗੀ ਜਾਂਦੀ ਤਾਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਕਥਿਤ ਟਿੱਪਣੀਆਂ ਨੂੰ ਲੈ ਕੇ ਭੇਜੇ ਨੋਟਿਸ
ਡਾ. ਗੁਰਪ੍ਰੀਤ ਕੌਰ ਮਾਨ ਨੇ ਦੋਵਾਂ ਆਗੂਆਂ ਦੀਆਂ ਕਥਿਤ ਟਿੱਪਣੀਆਂ ਨੂੰ ਲੈ ਕੇ ਇਹ ਕਾਨੂੰਨੀ ਕਦਮ ਚੁੱਕਿਆ ਹੈ। ਮਾਮਲੇ ਵਿੱਚ ਹੁਣ ਦੋਵਾਂ ਆਗੂਆਂ ਵੱਲੋਂ ਨੋਟਿਸ ਦਾ ਕੀ ਜਵਾਬ ਦਿੱਤਾ ਜਾਂਦਾ ਹੈ, ਇਸ ’ਤੇ ਨਜ਼ਰ ਰਹੇਗੀ।

