ਮਿਲੀ ਜਾਣਕਾਰੀ ਅਨੁਸਾਰ ED ਦੇ ਅਧਿਕਾਰੀ ਸਵੇਰੇ ਹੀ ਨਵਦੀਪ ਪਟਵਾਰੀ ਦੇ ਘਰ ਪਹੁੰਚ ਗਏ ਸਨ। ਟੀਮ ਵੱਲੋਂ ਘਰ ਦੇ ਅੰਦਰ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਘਰ ਦੇ ਬਾਹਰ ਸੁਰੱਖਿਆ ਕਰਮਚਾਰੀ ਤਾਇਨਾਤ ਰਹੇ। ਹਾਲਾਂਕਿ ਛਾਪੇਮਾਰੀ ਕਿਸ ਮਾਮਲੇ ਨਾਲ ਸਬੰਧਤ ਹੈ ਅਤੇ ਜਾਂਚ ਦਾ ਆਧਾਰ ਕੀ ਹੈ, ਇਸ ਬਾਰੇ ਹਾਲੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ।
ਕਾਰਵਾਈ ਬਾਰੇ ਅਧਿਕਾਰਤ ਬਿਆਨ ਦੀ ਉਡੀਕ
ਖ਼ਬਰ ਲਿਖੇ ਜਾਣ ਤੱਕ ED ਦੇ ਕਿਸੇ ਅਧਿਕਾਰੀ ਵੱਲੋਂ ਛਾਪੇਮਾਰੀ ਦੇ ਕਾਰਨਾਂ ਜਾਂ ਜਾਂਚ ਦੇ ਵੇਰਵਿਆਂ ਬਾਰੇ ਬਿਆਨ ਜਾਰੀ ਨਹੀਂ ਕੀਤਾ ਗਿਆ ਸੀ। ਇਸ ਲਈ ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਜਾਂਚ ਦੌਰਾਨ ਕੀ ਸਾਹਮਣੇ ਆਇਆ ਹੈ ਅਤੇ ਅਧਿਕਾਰੀਆਂ ਦੀ ਅਗਲੀ ਕਾਰਵਾਈ ਕੀ ਹੋਵੇਗੀ।