ਚੰਡੀਗੜ੍ਹ :- ਰਿਸ਼ਵਤ ਮਾਮਲੇ ਨਾਲ ਜੁੜੀ ਜਾਂਚ ਵਿੱਚ ਨਵਾਂ ਮੋੜ ਆ ਗਿਆ ਹੈ। ਸੂਤਰਾਂ ਮੁਤਾਬਕ ਹਰਚਰਨ ਭੁੱਲਰ ਦੇ ਘਰ ‘ਤੇ ਐਨਫੋਰਸਮੈਂਟ ਡਾਇਰੈਕਟੋਰੇਟ ਦੀਆਂ ਟੀਮਾਂ ਨੇ ਛਾਪੇਮਾਰੀ ਕੀਤੀ ਹੈ। ਇਹ ਕਾਰਵਾਈ ਉਸ ਵੇਲੇ ਹੋਈ ਜਦੋਂ ਕੁਝ ਦਿਨ ਪਹਿਲਾਂ ਗਵਾਹ ਕਿਸਨੂੰ ਵੱਲੋਂ ਮਾਮਲੇ ਸੰਬੰਧੀ ਮਹੱਤਵਪੂਰਨ ਖੁਲਾਸੇ ਕੀਤੇ ਗਏ ਸਨ। ਜਾਂਚ ਏਜੰਸੀ ਇਸ ਮਾਮਲੇ ਵਿੱਚ ਆਰਥਿਕ ਲੈਣ-ਦੇਣ ਅਤੇ ਹੋਰ ਸਬੂਤ ਇਕੱਠੇ ਕਰਨ ਵਿੱਚ ਜੁਟੀ ਹੋਈ ਹੈ। ਅਧਿਕਾਰੀਆਂ ਵੱਲੋਂ ਹਾਲੇ ਤੱਕ ਕੋਈ ਅਧਿਕਾਰਕ ਬਿਆਨ ਸਾਹਮਣੇ ਨਹੀਂ ਆਇਆ, ਪਰ ਇਸ ਕਾਰਵਾਈ ਨਾਲ ਮਾਮਲਾ ਹੋਰ ਗੰਭੀਰ ਹੋ ਗਿਆ ਹੈ।


