ਚੋਣ ਖਰਚ ਤੇ ਜਾਣਕਾਰੀ ਲੁਕਾਉਣ ਦੇ ਲਾਏ ਇਲਜ਼ਾਮ
ਲੁਧਿਆਣਾ :- ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਹਰਾ ਕੇ ਜਿੱਤ ਹਾਸਲ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀਆਂ ਮੁਸ਼ਕਲਾਂ ਹੁਣ ਵਧਦੀਆਂ ਨਜ਼ਰ ਆ ਰਹੀਆਂ ਹਨ। ਉਨ੍ਹਾਂ ਦੀ ਚੋਣ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੈਲੰਜ ਕਰ ਦਿੱਤਾ ਗਿਆ ਹੈ।
ਇੱਕ ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਅਰੋੜਾ ਨੇ ਚੋਣਾਂ ਦੌਰਾਨ ਆਪਣੀ ਆਮਦਨ ਅਤੇ ਹੋਰ ਮਹੱਤਵਪੂਰਣ ਜਾਣਕਾਰੀਆਂ ਸਹੀ ਢੰਗ ਨਾਲ ਦਰਜ ਨਹੀਂ ਕੀਤੀਆਂ। ਇਲਜ਼ਾਮ ਲਗਾਇਆ ਗਿਆ ਹੈ ਕਿ ਉਨ੍ਹਾਂ ਵੱਲੋਂ ਚੋਣ ਖਰਚ ਦੀ ਨਿਯਤ ਹੱਦ — 40 ਲੱਖ ਰੁਪਏ — ਤੋਂ ਕਈ ਗੁਣਾ ਵੱਧ ਰਕਮ ਖਰਚੀ ਗਈ।
ਪਟੀਸ਼ਨ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਚੋਣ ਪ੍ਰਕਿਰਿਆ ਦੌਰਾਨ ਸਰਕਾਰੀ ਮਸ਼ੀਨਰੀ ਦੀ ਵੀ ਦੁਰਵਰਤੋਂ ਕੀਤੀ ਗਈ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਅਗਲੀ ਸੁਣਵਾਈ 13 ਅਗਸਤ ਨੂੰ ਨਿਰਧਾਰਤ ਕੀਤੀ ਹੈ।