ਫਰੀਦਕੋਟ :- ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਕਸਬੇ ਕੋਲ ਸਥਿਤ ਬਹਿਮਨਵਾਲਾ ਪਿੰਡ ਤੋਂ ਇੱਕ ਬਹੁਤ ਹੀ ਦੁਖਦਾਈ ਘਟਨਾ ਵਾਪਰੀ, ਜਿੱਥੇ ਦੋ ਕਿਸਾਨ ਭਰਾਵਾਂ ਨੇ ਰੇਲਗੱਡੀ ਅੱਗੇ ਆ ਕੇ ਆਪਣੀ ਜਾਨ ਦੇ ਦਿੱਤੀ। ਇਸ ਘਟਨਾ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਆਖ਼ਰੀ ਪਲਾਂ ‘ਚ ਇਕ-ਦੂਜੇ ਦਾ ਹੱਥ ਫੜਿਆ ਹੋਇਆ ਸੀ
ਮੌਕੇ ‘ਤੇ ਮੌਜੂਦ ਲੋਕਾਂ ਦੇ ਮੁਤਾਬਕ ਦੋਵੇਂ ਭਰਾ ਇਸ ਕਦਮ ਤੋਂ ਪਹਿਲਾਂ ਇਕ-ਦੂਜੇ ਦਾ ਹੱਥ ਫੜੇ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਰੇਲਗੱਡੀ ਨੇੜੇ ਆਈ, ਦੋਵੇਂ ਇਕੱਠੇ ਪਟੜੀ ‘ਤੇ ਆ ਗਏ, ਜਿਸ ਕਾਰਨ ਉਹਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਲਾਕੇ ਵਿੱਚ ਸੋਗ, ਪੁਲਿਸ ਵੱਲੋਂ ਜਾਂਚ ਜਾਰੀ
ਘਟਨਾ ਦੀ ਖ਼ਬਰ ਮਿਲਦੇ ਹੀ ਸਥਾਨਕ ਲੋਕਾਂ ਵਿੱਚ ਗਹਿਰਾ ਦੁੱਖ ਫੈਲ ਗਿਆ। ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹੋਰ ਤੱਥ ਇਕੱਠੇ ਕੀਤੇ ਜਾ ਰਹੇ ਹਨ।

