ਚੰਡੀਗੜ੍ਹ :- ਹਿਮਾਚਲ ਵਿੱਚ ਲਗਾਤਾਰ ਮੀਂਹ ਪੈਣ ਕਾਰਨ ਡੈਮਾਂ ਤੋਂ ਵੱਡੀ ਮਾਤਰਾ ਵਿੱਚ ਪਾਣੀ ਛੱਡਿਆ ਗਿਆ ਹੈ, ਜਿਸ ਨਾਲ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣ ਗਈ ਹੈ। ਹਾਲਾਂਕਿ ਮੌਸਮ ਵਿਭਾਗ ਨੇ ਸਾਫ਼ ਕੀਤਾ ਹੈ ਕਿ ਅੱਜ 20 ਅਗਸਤ ਤੋਂ 23 ਅਗਸਤ ਤੱਕ ਭਾਰੀ ਮੀਂਹ ਦੀ ਕੋਈ ਚੇਤਾਵਨੀ ਨਹੀਂ ਹੈ। ਇਸ ਦੌਰਾਨ ਕੁਝ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਜ਼ਰੂਰ ਹੋ ਸਕਦੀ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ 2.4 ਡਿਗਰੀ ਵਧਣ ਨਾਲ ਸੂਬੇ ਦਾ ਪਾਰਾ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ 39.8 ਡਿਗਰੀ ਦਰਜ ਕੀਤਾ ਗਿਆ।