ਚੰਡੀਗੜ੍ਹ :- ਪੰਜਾਬ ਵਿੱਚ ਹੜ੍ਹਾਂ ਦੇ ਸੰਕਟ ਦੇ ਮੱਦੇਨਜ਼ਰ, ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਪੱਧਰੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਹੋਵੇਗੀ, ਜਿਸ ਵਿੱਚ ਸਾਰੇ ਕੈਬਨਿਟ ਮੰਤਰੀ ਅਤੇ ਸੀਨੀਅਰ ਅਫ਼ਸਰ ਸ਼ਾਮਲ ਹੋਣਗੇ।
ਜ਼ਮੀਨੀ ਪੱਧਰ ਦੀ ਸਮੀਖਿਆ
ਮੀਟਿੰਗ ਦੌਰਾਨ ਮੁੱਖ ਮੰਤਰੀ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜ਼ਮੀਨੀ ਪੱਧਰ ‘ਤੇ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ ਜਾਵੇਗੀ। ਬੀਤੇ ਦਿਨ ਵੀ ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਚੁੱਕੇ ਹਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ।
ਪੰਜਾਬ ਸਰਕਾਰ ਲੋਕਾਂ ਦੇ ਨਾਲ ਖੜ੍ਹੀ
ਮੁੱਖ ਮੰਤਰੀ ਵਲੋਂ ਸੂਬਾ ਵਾਸੀਆਂ ਨੂੰ ਭਰੋਸਾ ਦਿੱਤਾ ਗਿਆ ਕਿ ਹੜ੍ਹ ਕਾਰਨ ਉੱਪਜੀ ਹਾਲਾਤ ਵਿੱਚ ਪੰਜਾਬ ਸਰਕਾਰ ਲੋਕਾਂ ਦੇ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ। ਜੇ ਕਿਸੇ ਨੂੰ ਕਿਸੇ ਵੀ ਚੀਜ਼ ਦੀ ਲੋੜ ਪੈਂਦੀ ਹੈ, ਤਾਂ ਉਹ ਸਰਕਾਰ ਵਲੋਂ ਮੁਹੱਈਆ ਕਰਵਾਈ ਜਾਵੇਗੀ।