ਚੰਡੀਗੜ੍ਹ :- ਭਾਰੀ ਮੀਂਹ ਅਤੇ ਹੜ੍ਹਾਂ ਨਾਲ ਪੰਜਾਬ ਵਿੱਚ ਬਣੇ ਸੰਕਟ ਨੂੰ ਦੇਖਦੇ ਹੋਏ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਤੁਰੰਤ ਕੇਂਦਰੀ ਸਹਾਇਤਾ ਦੀ ਮੰਗ ਕੀਤੀ।
ਭੋਆ ਤੋਂ ਫਾਜ਼ਿਲਕਾ ਤੱਕ ਹੜ੍ਹਾਂ ਦਾ ਕਹਿਰ
ਜਾਖੜ ਨੇ ਕਿਹਾ ਕਿ ਉੱਤਰੀ ਪਹਾੜੀ ਖੇਤਰਾਂ ਵਿੱਚ ਅਧਿਕ ਮੀਂਹ ਕਾਰਨ ਪੰਜਾਬ ਦੇ ਕਈ ਹਿੱਸੇ, ਖਾਸਕਰ ਭੋਆ ਤੋਂ ਫਾਜ਼ਿਲਕਾ ਤੱਕ ਦੇ ਸਰਹੱਦੀ ਖੇਤਰ ਅਤੇ ਕਪੂਰਥਲਾ ਜ਼ਿਲ੍ਹਾ, ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।
ਖੇਤੀਬਾੜੀ ਅਤੇ ਖੁਰਾਕ ਸੁਰੱਖਿਆ ਨੂੰ ਵੱਡਾ ਝਟਕਾ
ਉਨ੍ਹਾਂ ਦੱਸਿਆ ਕਿ ਪੰਜਾਬ ਦੇ ਪ੍ਰਭਾਵਿਤ ਹੋਣ ਨਾਲ ਨਾ ਸਿਰਫ਼ ਸੂਬਾ, ਸਗੋਂ ਦੇਸ਼ ਦੀ ਖੁਰਾਕ ਸੁਰੱਖਿਆ ਅਤੇ ਆਰਥਿਕਤਾ ਵੀ ਖਤਰੇ ਵਿੱਚ ਪੈ ਗਈ ਹੈ।