ਲੁਧਿਆਣਾ :- ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ‘ਤੇ ਉਸਦੇ ਆਪਣੇ ਭਰਾ ਵੱਲੋਂ ਗੋਲੀ ਚਲਾਉਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ, ਬੈਂਸ ਭਰਾਵਾਂ ਵਿਚਾਲੇ ਖੜਕੀ ਹੋਈ ਜਿਸ ਦੌਰਾਨ ਇਹ ਘਟਨਾ ਵਾਪਰੀ।
ਦੱਸਿਆ ਜਾ ਰਿਹਾ ਹੈ ਕਿ ਸਿਮਰਜੀਤ ਬੈਂਸ ਦੀ ਗੱਡੀ ‘ਤੇ ਗੋਲੀ ਚਲਾਈ ਗਈ, ਹਾਲਾਂਕਿ ਉਹ ਇਸ ਹਮਲੇ ‘ਚ ਵਾਲ-ਵਾਲ ਬਚ ਗਏ। ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਅਨੁਸਾਰ, ਇਹ ਮਾਮਲਾ ਪਰਿਵਾਰਕ ਤਕਰਾਰ ਕਾਰਨ ਵਾਪਰਿਆ ਹੋ ਸਕਦਾ ਹੈ।
ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ ਹੈ। ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।