ਅੰਮ੍ਰਿਤਸਰ :- ਰਾਵੀ ਦਰਿਆ ਦੇ ਭਿਆਨਕ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦਾ ਹਾਲ ਜਾਣਣ ਲਈ ਸਾਬਕਾ ਜਥੇਦਾਰ ਅਤੇ ਮੌਜੂਦਾ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਗਿਆਨੀ ਰਘਬੀਰ ਸਿੰਘ ਸਰਹੱਦੀ ਖੇਤਰ ਪਹੁੰਚੇ। ਸਥਾਨਕ ਪਿੰਡ ਹਰੜ ਕਲਾਂ ਵਿੱਚ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਲੋਕਾਂ ਦੀ ਪੀੜ ਵੇਖ ਹੋਏ ਭਾਵੁਕ
ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੇ ਦੁੱਖ ਵੇਖ ਕੇ ਗਿਆਨੀ ਰਘਬੀਰ ਸਿੰਘ ਭਾਵੁਕ ਹੋ ਗਏ। ਇਸ ਦੌਰਾਨ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਉਨ੍ਹਾਂ ਨੂੰ ਆਪਣੇ ਕਲਾਵੇ ਵਿੱਚ ਲੈ ਕੇ ਹੌਸਲਾ ਦਿੱਤਾ।
ਸਿੰਘ ਸਾਹਿਬ ਨੇ ਕੇਂਦਰ ਸਰਕਾਰ ਤੋਂ ਹੜ੍ਹ ਪੀੜਤਾਂ ਦੀ ਮਦਦ ਲਈ ਵਿਸ਼ੇਸ਼ ਪੈਕੇਜ ਜਾਰੀ ਕਰਨ ਦੀ ਮੰਗ ਕੀਤੀ।