ਚੰਡੀਗੜ੍ਹ :- ਸਤੰਬਰ ਮਹੀਨੇ ਵਿੱਚ ਪੰਜਾਬ ਦੇ ਲੋਕਾਂ ਨੂੰ ਇੱਕ ਹੋਰ ਸਰਕਾਰੀ ਛੁੱਟੀ ਮਿਲਣ ਜਾ ਰਹੀ ਹੈ। ਰਾਜ ਸਰਕਾਰ ਵੱਲੋਂ ਜਾਰੀ ਕੀਤੇ ਛੁੱਟੀਆਂ ਦੇ ਕੈਲੰਡਰ ਅਨੁਸਾਰ, 22 ਸਤੰਬਰ, ਸੋਮਵਾਰ ਨੂੰ ਮਹਾਰਾਜਾ ਅਗਰਸੇਨ ਜਯੰਤੀ ਦੇ ਮੌਕੇ ’ਤੇ ਸੂਬੇ ਭਰ ਵਿੱਚ ਜਨਤਕ ਛੁੱਟੀ ਰਹੇਗੀ। ਇਸ ਦਿਨ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਏਕਤਾ ਤੇ ਸਹਿਯੋਗ ਦਾ ਪ੍ਰਤੀਕ
ਮਹਾਰਾਜਾ ਅਗਰਸੇਨ ਨੂੰ ਸਮਾਜ ਵਿੱਚ ਏਕਤਾ ਪੈਦਾ ਕਰਨ ਅਤੇ ਲੋਕਾਂ ਨੂੰ ਇੱਕ ਦੂਜੇ ਦੀ ਮਦਦ ਕਰਨ ਦਾ ਪਾਠ ਪੜ੍ਹਾਉਣ ਲਈ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦੀ ਜ਼ਿੰਦਗੀ ਤੋਂ ਪ੍ਰੇਰਿਤ ਹੋ ਕੇ ਇਸ ਦਿਨ ਭਗਤਾਂ ਅਤੇ ਪੈਰੋਕਾਰਾਂ ਵੱਲੋਂ ਗਰੀਬਾਂ ਲਈ ਲੰਗਰ, ਮੁਫ਼ਤ ਦਵਾਈਆਂ ਵੰਡਣ ਅਤੇ ਹੋਰ ਸੇਵਾਵਾਂ ਦੇ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ।
ਇਤਿਹਾਸ
ਮਹਾਰਾਜਾ ਅਗਰਸੇਨ ਦਾ ਜਨਮ ਅਸ਼ਵਿਨ ਮਹੀਨੇ ਦੀ ਸ਼ੁਕਲ ਪ੍ਰਤੀਪਦਾ ਨੂੰ ਹੋਇਆ ਸੀ। ਇਸੇ ਦਿਨ ਨੂੰ ਹਰ ਸਾਲ ਅਗਰਸੇਨ ਜਯੰਤੀ ਵਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ਉਨ੍ਹਾਂ ਦੇ ਉਪਦੇਸ਼ਾਂ ਅਤੇ ਜੀਵਨ ਨਾਲ ਸੰਬੰਧਿਤ ਕਈ ਸੱਭਿਆਚਾਰਕ ਤੇ ਧਾਰਮਿਕ ਪ੍ਰੋਗਰਾਮ ਕਰਵਾਏ ਜਾਂਦੇ ਹਨ।